24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨਾ ਹਰੇਕ ਦਾ ਫ਼ਰਜ਼-ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ

ਅਜੀਤ ਡੈਸਕ 30-08-2025
ਬਾਘਾ ਪੁਰਾਣਾ, 29 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ (ਮੋਗਾ) ਵਲੋਂ ਹੜ੍ਹ ਪੀੜਤ ਇਲਾਕੇ ਲਈ ਖਾਣ-ਪੀਣ ਵਾਲੇ ਰਾਸ਼ਨ ਦੀ ਸੇਵਾ ਕੀਤੀ ਗਈ | ਇਸ ਮੌਕੇ ਧਾਰਮਿਕ ਸਥਾਨ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਦਰਿਆਵਾਂ ਨਾਲ ਲੱਗਦੇ ਜ਼ਿਲਿ੍ਹਆਂ ਅੰਦਰ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਵੱਡੇ ਪੱਧਰ 'ਤੇ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ | ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ ਤੇ ਇਨ੍ਹਾਂ ਲੋਕਾਂ ਦੀ ਮਦਦ ਲਈ ਖਾਣ-ਪੀਣ ਦੀ ਸਮਗਰੀ ਤੋਂ ਇਲਾਵਾ ਪਸ਼ੂਆਂ ਲਈ ਚਾਰਾ ਅਤੇ ਹੋਰ ਵਰਤੋਂ ਵਾਲੀਆਂ ਵਸਤਾਂ ਦੀ ਸੇਵਾ ਕਰਨੀ ਚਾਹੀਦੀ ਹੈ | ਇਸ ਮੌਕੇ ਬਾਬਾ ਬਲਵਿੰਦਰ ਸਿੰਘ ਵਲੋਂ ਹੜ੍ਹ ਪੀੜਤ ਇਲਾਕੇ ਲਈ ਖਾਣ-ਪੀਣ ਦੀ ਸਮਗਰੀ ਵਾਲੀਆਂ ਵੈਨਾਂ ਭੇਜੀਆਂ ਗਈਆਂ |
ਪਿਛਲੀ ਖ਼ਬਰ ਹਫ਼ਤਾਵਾਰੀ ਨਾਮ ਸਿਮਰਨ ਤੇ ਸ਼ੁਕਰਾਨਾ ਸਮਾਗਮ ਕੱਲ੍ਹ ਅਗਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।