24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹਫ਼ਤਾਵਾਰੀ ਨਾਮ ਸਿਮਰਨ ਤੇ ਸ਼ੁਕਰਾਨਾ ਸਮਾਗਮ ਕੱਲ੍ਹ

ਅਜੀਤ ਡੈਸਕ 30-08-2025
ਕੋਟਕਪੂਰਾ, 29 ਅਗਸਤ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੁਹੱਲਾ ਹਰਨਾਮਪੁਰਾ ਵਿਖੇ ਹਫ਼ਤਾਵਾਰੀ ਨਾਮ ਸਿਮਰਨ ਅਭਿਆਸ ਦਾ ਚੌਥਾ ਸਾਲਾਨਾ ਸ਼ੁਕਰਾਨਾ ਸਮਾਗਮ 31 ਅਗਸਤ ਨੂੰ ਸ਼ਾਮ 5:30 ਵਜੇ ਤੋਂ 7:15 ਵਜੇ ਤੱਕ ਹੋ ਰਿਹਾ ਹੈ | ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ, ਲੈਕਚਰਾਰ ਗੁਰਨਾਮ ਸਿੰਘ ਤੇ ਬਲਕਾਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ 'ਚ ਭੈਣਾਂ ਤੇ ਬੱਚਿਆਂ ਦੁਆਰਾ ਸ਼ਬਦ ਕੀਰਤਨ ਅਤੇ ਸਿਮਰਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ | ਉਪਰੰਤ ਸੰਗਤ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਤੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਜਾਪ ਕੀਤੇ ਜਾਣਗੇ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਜਾਣਗੇ ਤੇ ਸਹੀ ਉੱਤਰ ਦੇਣ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਗੁਰੂ ਨਾਨਕ ਵੈਲਫੇਅਰ ਸੇਵਾ ਸੁਸਾਇਟੀ ਦੁਆਰਾ '20 ਸਵਾਲ-20 ਇਨਾਮ' ਸੰਬੰਧੀ ਸਵਾਲਾਂ ਦਾ ਕਿਤਾਬਚਾ ਵੀ ਜਾਰੀ ਕੀਤਾ ਜਾਵੇਗਾ |
ਪਿਛਲੀ ਖ਼ਬਰ ਮਿਮਿਟ ਕਾਲਜ ਦੇ ਸੀ. ਐੱਸ. ਸੀ. ਵਿਭਾਗ ਵਲੋਂ ਰਿਐਕਟ ਜੇ. ਐੱਸ. 'ਤੇ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨਾ ਹਰੇਕ ਦਾ ਫ਼ਰਜ਼-ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।