ਲੰਬੀ, 29 ਅਗਸਤ (ਮੇਵਾ ਸਿੰਘ)-ਪੰਜਾਬ ਯੂਨੀਵਰਸਿਟੀ ਕਾਂਸਟੀਚੁਐਂਟ ਕਾਲਜ ਸਿੱਖਵਾਲਾ ਵਿਖੇ ਪਿ੍ੰਸੀਪਲ ਡਾ. ਜਸਮਿੰਦਰ ਸਿੰਘ ਢਿੱਲੋਂ ਦੀ ਅਗਵਾਈ ਚ ਰਾਸ਼ਟਰੀ ਖੇਡ ਦਿਵਸ ਮਨਾਇਆ | ਇਸ ਖੇਡ ਦਿਵਸ ਨੂੰ ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਤੇ ਸਮੂਹ ਸਟਾਫ਼ ਵਲੋਂ ਕਰਵਾਇਆ ਗਿਆ | ਰਾਸ਼ਟਰੀ ਖੇਡ ਦਿਵਸ ਦੀ ਸ਼ੁਰੂਆਤ ਪਿ੍ੰਸੀਪਲ ਜਸਮਿੰਦਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਸੀ ਮੇਲ-ਜੋਲ ਤੇ ਸਖ਼ਤ ਮਿਹਨਤ ਕਰਦਿਆਂ ਖੇਡਾਂ ਪ੍ਰਤੀ ਵਧੇਰੇ ਜਾਗਰੂਕ ਹੋਣਾ ਚਾਹੀਦਾ ਹੈ | ਚੰਗੇ ਕੋਚਾਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਕੇ ਵਿਦਿਆਰਥੀ ਆਪਣੀ ਸ਼ਖ਼ਸੀਅਤ ਨੂੰ ਹੋਰ ਵੀ ਸੰਵਾਰ ਸਕਦੇ ਹਨ | ਐੱਨ. ਐੱਸ. ਐੱਸ. ਕੋਆਰਡੀਨੇਟਰ ਪ੍ਰੋ. ਸੁਖਦੇਵ ਸਿੰਘ ਤੇ ਪ੍ਰੋ. ਹਿਮਾਨੀ ਮਹਿਤਾ ਦੀ ਨਿਗਰਾਨੀ ਹੇਠ ਲੜਕੇ ਤੇ ਲੜਕੀਆਂ ਦੀਆਂ ਰੱਸਾਕਸ਼ੀ, ਰੱਸੀ ਟੱਪਣਾ, ਜੈਵਲਿਨ ਥਰ੍ਹੋ, ਗੋਲਾ ਸੁੱਟਣਾ ਆਦਿ ਮੁਕਾਬਲੇ ਕਰਵਾਏ ਗਏ | ਇਸ ਮੌਕੇ ਡਾ. ਇਕਬਾਲ ਸਿੰਘ ਸੰਧੂ ਪਿ੍ੰਸੀਪਲ ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ ਨਿਹਾਲ ਸਿੰਘ ਵਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਪ੍ਰੋਗਰਾਮ ਦੇ ਆਖ਼ਰ 'ਚ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਗਏ | ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ |