ਫ਼ਰੀਦਕੋਟ, 29 ਅਗਤਸ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਕਾਨੂੰਨੀ ਸੇਵਾਵਾਂ ਦਫ਼ਤਰ ਵਲੋਂ ਕਾਮਰਸ ਵਿਭਾਗ ਵਿਚ ਸਾਈਬਰ ਕ੍ਰਾਈਮ ਸੰਬੰਧੀ ਸੈਮੀਨਾਰ ਕਰਵਾਇਆ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਇੰਚਾਰਜ ਗੁਰਪ੍ਰੀਤ ਕੌਰ ਸੀ. ਜੇ. ਐਮ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਥਾਣਾ ਸਾਈਬਰ ਕ੍ਰਾਈਮ ਦੇ ਭੁਪਿੰਦਰ ਸਿੰਘ ਮੁੱਖ ਬੁਲਾਰੇ ਦੇ ਤੌਰ 'ਤੇ ਸੈਮੀਨਾਰ 'ਚ ਪਹੁੰਚੇ | ਕਾਰਜਕਾਰੀ ਪਿ੍ੰਸੀਪਲ ਡਾ. ਪੂਜਾ ਭੱਲਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦੇ ਹੋਏ ਕਿਹਾ ਕਿ ਅਜਿਹੇ ਸੈਮੀਨਾਰ ਅੱਜ ਦੇ ਸਮੇਂ ਦੀ ਜ਼ਰੂਰਤ ਹਨ | ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅੱਜ ਦਾ ਯੁੱਗ ਸਾਈਬਰ ਕ੍ਰਾਈਮ ਦਾ ਯੁੱਗ ਹੈ | ਅਸੀਂ ਕਦੇ ਸੋਚਿਆ ਵੀ ਨਹੀਂ ਸੀ ਕਿ ਸਾਨੂੰ ਸਾਈਬਰ ਕ੍ਰਾਈਮ ਲਈ ਵੱਖਰੇ ਥਾਣੇ ਵੀ ਖੋਲ੍ਹਣੇ ਪੈਣਗੇ | ਮੁੱਖ ਮਹਿਮਾਨ ਗੁਰਪ੍ਰੀਤ ਕੌਰ ਸੀ. ਜੇ. ਐਮ. ਨੇ ਦੱਸਿਆ ਕਿ ਸਾਈਬਰ ਕ੍ਰਾਈਮ ਸੰਬੰਧੀ ਸਹੀ ਜਾਣਕਾਰੀ ਹੀ ਸਾਡਾ ਬਚਾ ਕਰ ਸਕਦੀ ਹੈ | ਕਾਨੂੰਨੀ ਸੇਵਾਵਾਂ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਇੰਚਾਰਜ ਡਾ. ਨਰਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਾਈਬਰ ਕ੍ਰਾਈਮ ਤੋਂ ਡਰਨ ਦੀ ਬਜਾਏ ਇਸ ਤੋਂ ਸੁਚੇਤ ਹੋਣ ਦੀ ਜ਼ਰੂਰਤ ਹੈ | ਇਸ ਮੌਕੇ ਡਾ. ਗਗਨਦੀਪ ਕੌਰ ਕਾਮਰਸ ਵਿਭਾਗ ਨੇ ਆਏ ਹੋਏ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |