ਸ੍ਰੀ ਮੁਕਤਸਰ ਸਾਹਿਬ, 30 ਅਗਸਤ (ਰਣਜੀਤ ਸਿੰਘ ਢਿੱਲੋਂ)-ਬੀ. ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਸ੍ਰੀ ਮੁਕਤਸਰ ਸਾਹਿਬ ਵਿਖੇ ਪੱਛੜੇ ਵਰਗ ਸਮਾਜ ਨਾਲ ਮੀਟਿੰਗ ਕਰਨ ਵਾਸਤੇ ਪਹੁੰਚੇ | ਉਨ੍ਹਾਂ ਦਾ ਸ੍ਰੀ ਮੁਕਤਸਰ ਸਾਹਿਬ ਪਹੁੰਚਣ 'ਤੇ ਬੀ. ਸੀ. ਭਾਈਚਾਰੇ ਦੇ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਤੇ ਉਨ੍ਹਾਂ ਦੀ ਟੀਮ ਵਲੋਂ ਭਰਵਾਂ ਸਵਾਗਤ ਕੀਤਾ | ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਦੇ ਦਫ਼ਤਰ ਵਿਖੇ ਬੈਠ ਕੇ ਉਨ੍ਹਾਂ ਨੇ ਭਾਈਚਾਰੇ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕਰਨ ਵਾਸਤੇ ਵੀ ਕਈ ਉਪਰਾਲੇ ਦੱਸੇ | ਬਾਅਦ 'ਚ ਉਨ੍ਹਾਂ ਡੀ. ਸੀ. ਦਫ਼ਤਰ ਵਿਖੇ ਕਾਨਫ਼ਰੰਸ ਹਾਲ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਸਕੀਮਾਂ ਬਾਰੇ ਖੁੱਲ੍ਹੀਆਂ ਵਿਚਾਰਾਂ ਕੀਤੀਆਂ | ਪੱਛੜੇ ਵਰਗ ਭਾਈਚਾਰੇ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ, ਬੈਂਕ ਤੋਂ ਮਿਲਣ ਵਾਲੇ ਸਟੱਡੀ ਲੋਨ ਬਾਰੇ ਦੱਸਿਆ ਤੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀ. ਸੀ. ਭਾਈਚਾਰੇ ਨੂੰ ਮਿਲਣ ਵਾਲੀਆਂ ਸਹੂਲਤਾਂ ਇਨ੍ਹਾਂ ਨੂੰ ਮੁਹੱਈਆਂ ਕਰਵਾਈਆਂ ਜਾਣ | ਵਧੀਕ ਡਿਪਟੀ ਕਮਿਸ਼ਨਰ ਨੇ ਚੇਅਰਮੈਨ ਦਾ ਧੰਨਵਾਦ ਕਰਦੇ ਹੋਏ ਬੀ. ਸੀ. ਭਾਈਚਾਰੇ ਨੂੰ ਮਿਲਣ ਵਾਲੀਆਂ ਸਹੂਲਤਾਂ ਦੇਣ ਦਾ ਵਿਸ਼ਵਾਸ ਦਿਵਾਇਆ | ਇਸ ਸਮੇਂ ਸੁਖਜਿੰਦਰ ਸਿੰਘ ਕਾਉਣੀ, ਜਗਦੀਸ਼ ਰਾਏ ਢੋਸੀਵਾਲ, ਰਜਿੰਦਰ ਸਿੰਘ ਸੋਹਣੇਵਾਲਾ, ਸੁਰਜੀਤ ਸਿੰਘ ਧੀਮਾਨ, ਗੁਰਭੇਜ ਸਿੰਘ, ਜਸਕਰਨ ਮੱਲਣ, ਗੋਗੀ ਮਿਸਤਰੀ, ਕੋਆਰਡੀਨੇਟਰ ਹਰਪਾਲ ਸਿੰਘ ਸ਼ੇਰੇਵਾਲਾ ਹਾਜ਼ਰ ਸਨ | ਇਸ ਮੌਕੇ ਮਲਕੀਤ ਸਿੰਘ ਥਿੰਦ ਨੂੰ ਸਨਮਾਨਿਤ ਕੀਤਾ ਗਿਆ |