18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਵਾੜਾ ਭਾਈਕਾ ਬੱਸ ਅੱਡੇ 'ਤੇ ਮਠਿਆਈ ਦੀ ਦੁਕਾਨ 'ਚ ਹੋਈ ਚੋਰੀ

ਅਜੀਤ ਡੈਸਕ 31-08-2025
ਬਾਜਾਖਾਨਾ, 30 ਅਗਸਤ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਵਾੜਾ ਭਾਈਕਾ ਦੇ ਬੱਸ ਅੱਡੇ ਦੇ ਨੇੜੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਇਕ ਮਠਿਆਈਆਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ | ਹੋਟਲ ਮਾਲਕ ਗੁਰਪਿਆਰ ਸਿੰਘ ਨੇ ਦੱਸਿਆ ਕਿ ਉਹ ਬੀਤੀ ਸ਼ਾਮ ਕਰੀਬ 7 ਵਜੇ ਆਪਣੇ ਕੰਮ ਕਾਰ ਤੋਂ ਫ਼੍ਰੀ ਹੋ ਕੇ ਦੁਕਾਨ ਨੂੰ ਤਾਲਾ ਲਗਾ ਕੇ ਆਪਣੇ ਘਰ ਚਲਾ ਗਿਆ ਸੀ | ਸਵੇਰ ਦੇ ਸਮੇਂ ਦੁਕਾਨ 'ਤੇ ਆਉਂਦਿਆਂ ਹੀ ਉਨ੍ਹਾਂ ਵੇਖਿਆ ਕਿ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਅਤੇ ਦੁਕਾਨ ਦੇ ਅੰਦਰਲਾ ਸਾਮਾਨ ਖਿੱਲਰਿਆ ਹੋਇਆ ਸੀ | ਉਨ੍ਹਾਂ ਦੱਸਿਆ ਕਿ ਚੋਰਾਂ ਉਨ੍ਹਾਂ ਦੇ 5 ਗੈਸ ਸਿਲੰਡਰ, ਇਕ ਐਲ. ਈ. ਡੀ., ਕੰਪਿਊਟਰ ਕੰਡਾ ਤੋਂ ਇਲਾਵਾ ਖਾਣ ਪੀਣ ਦੀਆਂ ਚੀਜ਼ਾਂ ਚੋਰੀ ਕਰਕੇ ਲੈ ਗਏ | ਪੁਲਿਸ ਪ੍ਰਸ਼ਾਸਨ ਵਲੋਂ ਮੌਕੇ 'ਤੇ ਪਹੁੰਚ ਕੇ ਦੁਕਾਨ 'ਤੇ ਲੱਗੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ ਅਤੇ ਚੋਰਾਂ ਦੀ ਪਹਿਚਾਣ ਕਰਨ ਲਈ ਡੀ. ਵੀ. ਆਰ. ਆਪਣੇ ਕਬਜ਼ੇ 'ਚ ਲੈ ਕੇ ਪੁਲਿਸ ਪ੍ਰਸ਼ਾਸਨ ਬਾਜਾਖਾਨਾ ਵਲੋਂ ਤਫਤੀਸ਼ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ ਤਿੰਨ ਗਿ੍ਫ਼ਤਾਰ ਅਗਲੀ ਖ਼ਬਰ ਆਰ. ਟੀ. ਆਈ. ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਵਲੋਂ 175 ਕੇਸਾਂ ਦਾ ਨਿਪਟਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।