ਕੋਟਕਪੂਰਾ, 30 ਅਗਸਤ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਰਸ਼ਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਨੇੜੇ ਬੱਸ ਅੱਡਾ ਪਿੰਡ ਢਿੱਲਵਾਂ ਕਲਾਂ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ 3 ਨੌਜਵਾਨ ਕਰਮਜੀਤ ਸਿੰਘ, ਗੁਰਪ੍ਰੀਤ ਸਿੰਘ ਵਾਸੀ ਢਿੱਲਵਾਂ ਕਲਾਂ ਤੇ ਗੁਰਪ੍ਰੀਤ ਸਿੰਘ ਵਾਸੀ ਸੰਧਵਾਂ, ਜੋ ਕਿ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਲੁੱਟਾਂ-ਖੋਹਾਂ ਕਰਦੇ ਹਨ | ਜੋ ਹੁਣ ਵੀ ਪਿੰਡ ਢਿੱਲਵਾਂ ਕਲਾਂ ਤੋਂ ਅੱਗੇ ਕੋਠੇ ਦਰਜੀਆਂ ਵਾਲੇ ਨੂੰ ਜਾਂਦੀ ਸੜਕ ਪਰ ਘੁੰਮ ਰਹੇ ਹਨ ਅਤੇ ਰਾਹਗੀਰਾਂ ਪਾਸੋਂ ਲੁੱਟ-ਖੋਹ ਕਰਨ ਦੀ ਤਾਕ ਵਿਚ ਡੰਡੇ, ਸੋਟੇ ਚੁੱਕੀ ਫਿਰਦੇ ਹਨ | ਜੇਕਰ ਇਨ੍ਹਾਂ ਪਰ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਇਹ ਕਾਬੂ ਆ ਸਕਦੇ ਹਨ | ਪੁਲਿਸ ਨੇ ਤੁਰੰਤ ਛਾਪਾਮਾਰੀ ਕਰਕੇ 1 ਡਾਂਗ ਲੱਕੜੀ, 1 ਬੈਂਤ ਬਾਂਸ ਤੇ ਸੋਟੀ ਲੱਕੜ ਸਮੇਤ ਕਾਬੂ ਕਰਕੇ ਇਨ੍ਹਾਂ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |