18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਾਬਾ ਸ੍ਰੀਚੰਦ ਦਾ ਜਨਮ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ

ਅਜੀਤ ਡੈਸਕ 31-08-2025
ਸ੍ਰੀ ਮੁਕਤਸਰ ਸਾਹਿਬ, 30 ਅਗਸਤ (ਹਰਮਹਿੰਦਰ ਪਾਲ)-ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ 1 ਸਤੰਬਰ ਨੂੰ 10 ਵਜੇ ਭੁੱਲਰ ਕਾਲੋਨੀ ਗਲੀ ਨੰਬਰ 1 ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਬਾਰੇ ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ ਤੇ ਕਾਲਾ ਸਿੰਘ ਬੇਦੀ ਨੇ ਦੱਸਿਆ ਕਿ ਇਸ ਮੌਕੇ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਬਾਬਾ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਜਾਵੇਗਾ ਅਤੇ ਉਨ੍ਹਾਂ ਦੇ ਉਪਦੇਸ਼ਾਂ 'ਤੇ ਚਰਚਾ ਕੀਤੀ ਜਾਵੇਗੀ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਦਰਸ਼ਨ ਸਿੰਘ ਬੇਦੀ, ਮੁਖ਼ਤਿਆਰ ਸਿੰਘ ਬੇਦੀ, ਬੋਨੀ ਬੇਦੀ ਤੇ ਹੋਰ ਵਿਦਵਾਨ ਸ਼ਾਮਿਲ ਹੋਣਗੇ |
ਪਿਛਲੀ ਖ਼ਬਰ ਦਸਮੇਸ਼ ਕਾਨਵੈਂਟ ਸਕੂਲ 'ਚ ਗੁਰਮਤਿ ਸਿੱਖਿਆ ਪ੍ਰੀਖਿਆ ਅਗਲੀ ਖ਼ਬਰ ਵਿਧਾਇਕ ਅਮੋਲਕ ਸਿੰਘ ਨੇ ਸੜਕ ਨਿਰਮਾਣ ਦੇ ਕੰਮ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।