18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪੰਜਾਬ ਵਾਸੀ ਲੈ ਰਹੇ-ਪ੍ਰਕਾਸ਼ ਸਿੰਘ ਸੇਵੇਵਾਲਾ

ਅਜੀਤ ਡੈਸਕ 31-08-2025
ਜੈਤੋ, 30 ਅਗਸਤ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤੇ ਇਨ੍ਹਾਂ ਸਕੀਮਾਂ ਦਾ ਲਾਭ ਅਨੇਕਾਂ ਪਰਿਵਾਰ ਲੈ ਚੁੱਕੇ ਹਨ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਹਲਕਾ ਜੈਤੋ ਦੇ ਕਨਵੀਨਰ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਇੱਥੋਂ ਨੇੜਲੇ ਪਿੰਡ ਚੰਦਭਾਨ ਵਿਖੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਚਾਹੀਦਾ ਹੈ ਕਿ ਉਹ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਅੱਗੇ ਆਉਣ ਤਾਂ ਕਿ ਲੋੜਵੰਦ ਪਰਿਵਾਰ ਇਨ੍ਹਾਂ ਸਕੀਮਾਂ ਤੋਂ ਵਾਂਝਾ ਨਾ ਰਹਿ ਸਕੇ | ਸ: ਸੇਵੇਵਾਲਾ ਨੇ ਦੱਸਿਆ ਕਿ ਆ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਭਾਜਪਾ ਵਰਕਰ ਤਿਆਰ ਹਨ | ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਪੰਜਾਬ ਦੀ ਆਮ ਆਦਮੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਹਰ ਫ਼ਰੰਟ 'ਤੇ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਤੇ ਪੰਜਾਬ ਦੇ ਲੋਕ 2027 ਦੀਆਂ ਚੋਣਾਂ ਵਿਚ 'ਆਪ' ਸਰਕਾਰ ਨੂੰ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਕਿਉਂਕਿ ਇਸ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਤੇ ਸਿਰਫ਼ ਪੰਜਾਬ ਵਾਸੀਆਂ ਦੇ ਸਿਰ ਕਰਜ਼ੇ ਦੀ ਪੰਡ ਭਾਰੀ ਕੀਤੀ ਹੈ | ਇਸ ਮੌਕੇ ਸਟੇਟ ਮੈਂਬਰ ਸੰਦੀਪ ਸ਼ਰਮਾ, ਮੰਡਲ ਪ੍ਰਧਾਨ ਹਰਮੇਲ ਸਿੰਘ, ਪ੍ਰਧਾਨ ਰਵਿੰਦਰ ਤਾਇਲ, ਡਾ. ਕਸ਼ਮੀਰ ਸਿੰਘ, ਰਾਮ ਅਵਤਾਰ, ਪਵਨ ਜੈਤੋ, ਅਰਸ਼ਦੀਪ ਸਿੰਘ ਭਲੂਰੀਆ, ਡਾ. ਕੁਲਦੀਪ ਸਿੰਘ, ਜੱਗੀ ਮੈਂਬਰ, ਕੀੜਾ ਕਬਾੜੀਆ, ਨਿਰਮਲ ਸਿੰਘ, ਬਲਤੇਜ ਸਿੰਘ, ਹਰਜਿੰਦਰ ਸਿੰਘ, ਸੀਰਾ ਸਿੰਘ, ਕੇਵਲ ਸਿੰਘ, ਯੂਥ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ 'ਆਪ' ਦੀ ਹਕੀਕਤ ਦੋ ਸਾਲਾਂ 'ਚ ਸਮਝ ਗਿਆ, ਦਿੱਲੀ ਨੂੰ ਦਸ ਸਾਲ ਲੱਗੇ-ਰਵਿੰਦਰ ਡਾਲਵੀ ਅਗਲੀ ਖ਼ਬਰ ਦਸਮੇਸ਼ ਕਾਨਵੈਂਟ ਸਕੂਲ 'ਚ ਗੁਰਮਤਿ ਸਿੱਖਿਆ ਪ੍ਰੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।