ਫ਼ਰੀਦਕੋਟ, 30 ਅਗਸਤ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀ ਵਿਦਿਆਰਥਣ ਗੁਰਲੀਨ ਅਰੋੜਾ ਵਾਸੀ ਕੋਟਕਪੂਰਾ ਨੇ ਪੀ. ਟੀ. ਈ. ਦੀ ਪ੍ਰੀਖਿਆ 'ਚ 90 ਸਕੋਰ ਪ੍ਰਾਪਤ ਕੀਤੇ ਹਨ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਵਿਦਿਆਰਥੀ ਆਈਲਟਸ ਤੇ ਪੀ. ਟੀ. ਈ. 'ਚ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਦਾਖ਼ਲਾ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਆਈਲਟਸ ਪੀ. ਟੀ. ਈ. ਦੀ ਪ੍ਰੀਖਿਆ ਵਾਰ ਵਾਰ ਦੇਣ ਤੋਂ ਬਾਅਦ ਵੀ ਲੋੜ ਮੁਤਾਬਿਕ ਸਕੋਰ ਨਹੀਂ ਆਉਂਦੇ ਉਨ੍ਹਾਂ ਵਿਦਿਆਰਥੀਆਂ ਲਈ ਅਚੀਵਰ ਪੁਆਇੰਟ ਸੈਂਟਰ ਵਧੀਆ ਸਕੋਰ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਬਿਤ ਹੋ ਰਿਹਾ ਹੈ | ਵਿਦਿਆਰਥਣ ਗੁਰਲੀਨ ਅਰੋੜਾ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਟਾਫ਼ ਦੀ ਗਾਈਡੈਂਸ ਤੇ ਮਿਹਨਤ ਸਦਕਾ ਉਸ ਨੇ 90 ਸਕੋਰ ਪ੍ਰਾਪਤ ਕੀਤੇ ਹਨ | ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ |