ਫ਼ਰੀਦਕੋਟ, 30 ਅਗਸਤ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ | ਸੈਮੀਨਾਰ 'ਚ ਡਾ. ਸਿਮਰਨ ਤੇ ਡਾ. ਕਿ੍ਤਿਕਾ ਵਰਮਾ ਸਿਵਲ ਹਸਪਤਾਲ ਫ਼ਰੀਦਕੋਟ ਮੁੱਖ ਵਕਤਾ ਵਜੋਂ ਸ਼ਾਮਿਲ ਹੋਏ | ਡਾ. ਸਿਮਰਨ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਸਾਨੂੰ ਆਪਣੇ ਘਰਾਂ-ਪਰਿਵਾਰਾਂ ਤੇ ਆਲੇ-ਦੁਆਲੇ 'ਚ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ | ਡਾ. ਕਿ੍ਤਿਕਾ ਵਰਮਾ ਨੇ ਵਿਦਿਆਰਥੀਆਂ ਨੂੰ ਐਚ. ਆਈ. ਵੀ. ਏਡਜ਼ ਸੰਬੰਧੀ ਵਿਸਥਾਰ ਨਾਲ ਜਾਣੂ ਕਰਵਾਉਂਦਿਆਂ ਕਿਹਾ ਕਿ ਇਲਾਜ ਨਾਲ ਪ੍ਰਹੇਜ਼ ਹਮੇਸ਼ਾ ਵਧੀਆ ਹੁੰਦਾ ਹੈ | ਪਿ੍ੰਸੀਪਲ ਭੁਪਿੰਦਰ ਸਿੰਘ ਬਰਾੜ ਨੇ ਕਿਹਾ ਕਿ ਸਾਨੂੰ ਪ੍ਰਾਪਤ ਹੋਏ ਗਿਆਨ ਨੂੰ ਅੱਗੇ ਆਪਣੇ ਘਰਾਂ, ਪਰਿਵਾਰਾਂ ਤੇ ਸਮਾਜ 'ਚ ਵੰਡਣਾ ਚਾਹੀਦਾ ਹੈ | ਇਸ ਮੌਕੇ ਨੋਡਲ ਅਫ਼ਸਰ ਲੈਕਚਰਾਰ ਰਾਜਬਿੰਦਰ ਕੌਰ, ਸਾਇੰਸ ਮਿਸਟ੍ਰੈਸ ਡਾ. ਕਮਲ ਕਿੰਗਰਾ ਆਦਿ ਵੀ ਹਾਜ਼ਰ ਸਨ |