18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੇਂਦਰੀ ਜੇਲ੍ਹ 'ਚੋਂ ਦੋ ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 31-08-2025
ਫ਼ਰੀਦਕੋਟ, 30 ਅਗਸਤ (ਸਰਬਜੀਤ ਸਿੰਘ)-ਇਥੋਂ ਦੀ ਮਾਡਰਨ ਕੇਂਦਰੀ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਅਚਾਨਕ ਚੈਕਿੰਗ ਦੌਰਾਨ ਦੋ ਮੋਬਾਈਲ ਫ਼ੋਨ ਬਰਾਮਦ ਹੋਏ ਹਨ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਕਮਲਜੀਤ ਸਿੰਘ, ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਕਰਮਚਾਰੀਆਂ ਵਲੋਂ ਜੇਲ੍ਹ ਦੇ ਬਲਾਕ ਏ ਦੇ ਗੇਟ 'ਚ ਲੱਗੇ ਕੱਪੜੇ ਚੈੱਕ ਕੀਤੇ ਤਾਂ ਕੱਪੜਿਆਂ ਵਿਚੋਂ ਦੋ ਮੋਬਾਈਲ ਫ਼ੋਨ ਬਰਾਮਦ ਹੋਏ | ਉਨ੍ਹਾਂ ਕਿਹਾ ਕਿ ਪੜਤਾਲ ਕਰਨ 'ਤੇ ਪਤਾ ਲੱਗਾ ਹੈ ਕਿ ਇਹ ਮੋਬਾਈਲ ਫੋਨ ਜੇਲ੍ਹ 'ਚ ਨਜ਼ਰਬੰਦ ਚਿਰਾਗ ਉਰਫ਼ ਕਾਲੂ ਪੁੱਤਰ ਅਨਿਲ ਕੁਮਾਰ ਤੇ ਅਮਿਤ ਪੁੱਤਰ ਅਜਾਦ ਸਿੰਘ ਦੇ ਹਨ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਵਾਂ ਕਥਿਤ ਦੋਸ਼ੀ ਬੰਦੀਆਂ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਜ਼ਰੂਰੀ ਸਾਮਾਨ ਵੰਡਿਆ ਅਗਲੀ ਖ਼ਬਰ ਬਾਰਿਸ਼ ਕਾਰਨ ਸੜਕਾਂ 'ਤੇ ਬਣੇ ਡੂੰਘੇ ਖੱਡਿਆਂ ਨੇ ਵਾਹਨ ਚਾਲਕਾਂ ਨੂੰ ਪਾਇਆ ਵਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।