18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮੱਖਣ ਬਰਾੜ ਨੂੰ ਜ਼ਿਲ੍ਹਾ ਆਬਜ਼ਰਵਰ ਲਗਾਉਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਅਜੀਤ ਡੈਸਕ 31-08-2025
ਕਿਸ਼ਨਪੁਰਾ ਕਲਾਂ, 30 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਪੰਜ ਮੈਂਬਰੀ ਕਮੇਟੀ ਵਲੋਂ ਲੁਧਿਆਣਾ ਦਿਹਾਤੀ-1 (ਪੁਲਿਸ ਜ਼ਿਲ੍ਹਾ ਜਗਰਾਉਂ) ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਤੇ ਜਥੇਦਾਰ ਬਲਦੇਵ ਸਿੰਘ ਮਾਣੂੰਕੇ, ਜਗਤਾਰ ਸਿੰਘ ਰਾਜੇਆਣਾ, ਅਮਰਜੀਤ ਸਿੰਘ ਲੰਢੇਕੇ ਨੂੰ ਜ਼ਿਲ੍ਹਾ ਅਬਜ਼ਰਵਰ ਲਗਾਉਣ 'ਤੇ ਉਨ੍ਹਾਂ ਦੇ ਹਮਾਇਤੀਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸੰਬੰਧੀ ਪਾਰਟੀ ਪ੍ਰਧਾਨ ਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਸਾਬਕਾ ਚੇਅਰਮੈਨ ਗੁਰਨਾਮ ਸਿੰਘ ਭੁੱਲਰ ਜ਼ਿਲ੍ਹਾ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ, ਸਾਬਕਾ ਸਰਪੰਚ ਪਿਆਰਾ ਸਿੰਘ, ਸਾਬਕਾ ਸਰਪੰਚ ਜਸਵੀਰ ਸਿੰਘ ਜੀਂਦੜਾ, ਸਾਬਕਾ ਸਰਪੰਚ ਅੰਗਰੇਜ਼ ਸਿੰਘ ਫਿਰੋਜ਼ਵਾਲਬਾਡਾ, ਸਾਬਕਾ ਸਰਪੰਚ ਰੇਸ਼ਮ ਸਿੰਘ ਇੱਜਤਵਾਲਾ, ਮਲੂਕ ਸਿੰਘ ਮੈਂਬਰ ਜੀਂਦੜਾ, ਮੋਹਣ ਸਿੰਘ ਪੰਚ ਇੱਜਤਵਾਲਾ, ਸੁਖਪਾਲ ਸਿੰਘ ਆੜ੍ਹਤੀਆ, ਜਸਵੰਤ ਸਿੰਘ ਭੁੱਲਰ, ਪ੍ਰਭਜੋਤ ਸਿੰਘ ਭੁੱਲਰ ਆਦਿ ਤੋਂ ਇਲਾਵਾ ਹੋਰਨਾਂ ਵਰਕਰਾਂ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਤੇ ਉਨ੍ਹਾਂ ਕਿਹਾ ਕਿ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕੀਤਾ ਜਾਵੇਗਾ |
ਪਿਛਲੀ ਖ਼ਬਰ ਅਗਰਵਾਲ ਸਭਾ ਦੇ ਅਹੁਦੇਦਾਰਾਂ ਦੀ ਚੋਣ ਅਗਲੀ ਖ਼ਬਰ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਜ਼ਰੂਰੀ ਸਾਮਾਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।