ਕੋਟਕਪੂਰਾ, 30 ਅਗਸਤ (ਮੋਹਰ ਸਿੰਘ ਗਿੱਲ)-ਪੰਜਾਬੀ ਯੂਨੀਵਰਸਿਟੀ ਕੈਂਪਸ ਪਟਿਆਲਾ ਵਿਖੇ ਹੋਈ ਅੰਤਰ-ਕਾਲਜ (ਕਰਾਸ ਕੰਟਰੀ) ਚੈਂਪੀਅਨਸ਼ਿਪ 'ਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਬੀ. ਏ. ਭਾਗ ਪਹਿਲਾ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਪਹੁੰਚਣ 'ਤੇ ਕਾਰਜਕਾਰੀ ਪਿ੍ੰਸੀਪਲ ਡਾ. ਹਰੀਸ਼ ਸ਼ਰਮਾ ਤੇ ਸਮੂਹ ਸਟਾਫ਼ ਵਲੋਂ ਜੇਤੂ ਵਿਦਿਆਰਥੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ | ਵਿਦਿਆਰਥੀ ਨੂੰ ਮੈਡਲ ਨਾਲ ਨਿਵਾਜਦੇ ਹੋਇਆਂ ਡਾ. ਹਰੀਸ਼ ਸ਼ਰਮਾ ਨੇ ਕਿਹਾ ਕਿ ਇਹੋ ਜਿਹੇ ਹੋਣਹਾਰ ਵਿਦਿਆਰਥੀ ਸਾਡੇ ਕਾਲਜ ਦੀ ਸ਼ਾਨ ਹਨ | ਉਨ੍ਹਾਂ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਸਤਨਾਮ ਸਿੰਘ ਨੂੰ ਉਚੇਚੇ ਤੌਰ 'ਤੇ ਵਧਾਈ ਦਿੱਤੀ | ਇਸ ਮੌਕੇ ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਕੁਲਵਿੰਦਰ ਸ਼ਰਮਾ ਤੇ ਵੀਰਦੀਪ ਕੌਰ ਹਾਜ਼ਰ ਸਨ |