18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਈ <br/>

ਅਜੀਤ ਡੈਸਕ 31-08-2025
ਫ਼ਰੀਦਕੋਟ, 30 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ 'ਚ ਹੜ੍ਹਾਂ ਨੇ ਲਿਆਂਦੀ ਤਬਾਹੀ ਦੇ ਮੱਦੇਨਜ਼ਰ ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਵਲੋਂ ਹੜਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ਤੇ ਪ੍ਰਾਜੈਕਟ ਚੇਅਰਮੈਨ ਕਮਲ ਕੁਮਾਰ ਬੱਸੀ ਨੇ ਦੱਸਿਆ ਕਿ ਸੁਸਾਇਟੀ ਵਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਰਾਹਤ ਸਮੱਗਰੀ ਇਕੱਠੀ ਕੀਤੀ ਜਾ ਰਹੀ ਹੈ, ਜਿਸ 'ਚ ਵੱਡੀ ਗਿਣਤੀ 'ਚ ਪੀਣ ਵਾਲੇ ਪਾਣੀ ਦੀਆਂ ਬੋਤਲਾਂ, ਰਸ, ਬਿਸਕੁਟ ਤੇ ਦਵਾਈਆਂ ਸ਼ਾਮਿਲ ਹਨ | ਸੁਰੇਸ਼ ਅਰੋੜਾ ਨੇ ਦੱਸਿਆ ਕਿ ਇਸ ਨੇਕ ਕਾਰਜ ਲਈ ਬਾਬਾ ਫ਼ਰੀਦ ਸੁਸਾਇਟੀ ਸਰੀ ਬੀ ਸੀ ਕੈਨੇਡਾ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ, ਜਿਸ ਲਈ ਸਾਡੀ ਸੁਸਾਇਟੀ ਸ਼ੁਕਰਗੁਜਾਰ ਹੈ | ਸੁਰੇਸ਼ ਅਰੋੜਾ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅਪੀਲ ਕਰਦਿਆਂ ਕਿਹਾ ਕਿ ਇਸ ਅÏਖੀ ਘੜੀ ਸਮੇਂ ਸਾਨੂੰ ਪੀੜਤ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ ਕਿਉਂਕਿ ਕਿ ਮਨੁੱਖਤਾ ਦੀ ਸੇਵਾ ਹੀ ਸੱਭ ਤੋਂ ਵੱਡਾ ਧਰਮ ਹੈ |

ਪਿਛਲੀ ਖ਼ਬਰ ਕੌਮੀ ਸੇਵਾ ਯੋਜਨਾ ਯੂਨਿਟ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਅਧਿਆਪਕ ਦਿਵਸ 'ਤੇ ਐਨ. ਪੀ. ਐਸ. ਅਧਿਆਪਕ ਤੇ ਕਰਮਚਾਰੀ ਭੁੱਖ ਹੜਤਾਲ 'ਤੇ ਬੈਠਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।