18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਭਿੰਡਰ ਕਲਾਂ ਸਕੂਲ 'ਚ ਬਲਾਕ ਪੱਧਰੀ ਫੁੱਟਬਾਲ ਟੂਰਨਾਮੈਂਟ ਕਰਵਾਇਆ

ਅਜੀਤ ਡੈਸਕ 31-08-2025
ਕਿਸ਼ਨਪੁਰਾ ਕਲਾਂ, 30 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ ਵਿਖੇ ਬਲਾਕ ਪੱਧਰੀ ਫੁੱਟਬਾਲ ਟੂਰਨਾਮੈਂਟ ਡੀ. ਈ. ਪੀ. ਹਰਿੰਦਰ ਕੌਰ, ਲੈਕਚਰਾਰ ਸਰਬਜੀਤ ਕੌਰ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਟੂਰਨਾਮੈਂਟ ਦੌਰਾਨ ਪਿੰਡ ਭਿੰਡਰ ਕਲਾਂ ਦੇ ਸਰਪੰਚ ਹਰਿੰਦਰ ਸਿੰਘ ਸਰਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮਨੁੱਖੀ ਜੀਵਨ ਵਿਚ ਖੇਡਾਂ ਦਾ ਬਹੁਤ ਮਹੱਤਵ ਹੈ | ਖੇਡਾਂ ਸਰੀਰਕ ਤੰਦਰੁਸਤੀ ਤਾਂ ਬਖ਼ਸ਼ਦੀਆਂ ਹੀ ਹਨ ਨਾਲ ਦੀ ਨਾਲ ਇਕਜੁੱਟ ਹੋ ਕੇ ਰਹਿਣਾ ਵੀ ਸਿਖਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਟੂਰਨਾਮੈਂਟ ਦੌਰਾਨ ਫੁੱਟਬਾਲ ਦੇ ਹੋਏ ਮੈਚਾਂ ਦੌਰਾਨ ਅੰਡਰ 14 ਤੇ 17 ਸਾਲ ਵਰਗ ਵਿਚ ਭਿੰਡਰ ਕਲਾਂ ਦੀਆਂ ਦੋਨੇ ਟੀਮਾਂ ਜੇਤੂ ਰਹੀਆਂ | ਜੇਤੂ ਟੀਮਾਂ ਨੂੰ ਸਰਟੀਫਿਕੇਟ ਤੇ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਸਰਪੰਚ ਹਰਿੰਦਰ ਸਿੰਘ ਸਰਾਂ, ਹਰਮਿੰਦਰ ਸਿੰਘ ਸ਼ਿੰਦਾ, ਰਣਜੀਤ ਸਿੰਘ ਬਾਬੇ ਕੇ, ਦਰਸ਼ਨ ਸਿੰਘ ਸੰਧੂ, ਜਗਮੋਹਨ ਸਿੰਘ ਫ਼ੌਜੀ, ਜਸਵੀਰ ਸਿੰਘ ਦੁੱਕੀ, ਫ਼ਤਹਿ ਸਿੰਘ, ਸਵਰਨਜੀਤ ਸਿੰਘ ਨੋਨੀ, ਨਿਰਭੈ ਸਿੰਘ, ਤੇਜਾ ਖਹਿਰਾ, ਦਵਿੰਦਰ ਸਿੰਘ ਪੱਪੂ, ਜਗਰਾਜ ਸਿੰਘ ਸਾਬਕਾ ਪੰਚ ਆਦਿ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਅਗਲੀ ਖ਼ਬਰ ਵਾਤਾਵਰਨ ਬਚਾਉਣ ਸੰਬੰਧੀ ਕਲਸਟਰ ਪੱਧਰੀ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।