21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

1158 ਫ਼ਰੰਟ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ <br/>

ਅਜੀਤ ਡੈਸਕ 21-09-2025
ਕੋਟਕਪੂਰਾ, 20 ਸਤੰਬਰ (ਮੋਹਰ ਗਿੱਲ, ਮੇਘਰਾਜ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ 1158 ਫ਼ਰੰਟ ਦੇ ਸਹਾਇਕ ਪ੍ਰੋਫੈਸਰਾਂ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ | ਬੁਲਾਰਿਆਂ ਨੇ ਕਿਹਾ ਕਿ ਮਿਤੀ 15 ਸਤੰਬਰ 2025 ਨੂੰ ਸੰਗਰੂਰ ਪ੍ਰਦਰਸਨ ਦੌਰਾਨ ਪ੍ਰਸ਼ਾਸਨ ਵਲੋਂ ਫ਼ਰੰਟ ਦੇ ਆਗੂਆਂ ਨਾਲ ਸਰਕਾਰ ਦੀ ਪੈਨਲ ਮੀਟਿੰਗ ਕਰਵਾਉਣ ਦਾ ਲਿਖਤੀ ਵਾਅਦਾ ਕੀਤਾ ਸੀ | ਪੰਜਾਬ ਸਰਕਾਰ ਨੇ ਟਾਲ-ਮਟੋਲ ਦੀ ਨੀਤੀ ਰਾਹੀਂ ਉਹ ਮੀਟਿੰਗ ਮੁਲਤਵੀ ਕਰ ਦਿੱਤੀ, ਜਿਸ ਦੇ ਰੋਸ ਵਜੋਂ ਫ਼ਰੰਟ ਦੇ ਸੱਦੇ 'ਤੇ ਪੰਜਾਬ ਦੇ ਸਾਰੇ ਕਾਲਜਾਂ ਵਿਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ | ਇਸ ਮੌਕੇ 1158 ਫ਼ਰੰਟ ਦੇ ਸਮੂਹ ਸਹਾਇਕ ਪ੍ਰੋਫੈਸਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਰੀਵਿਊ ਪਟੀਸ਼ਨ ਸਮੇਂ ਸਿਰ ਦਾਇਰ ਨਾ ਕੀਤੀ ਤਾਂ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਆਪਸੀ ਲੜਾਈ-ਝਗੜੇ ਦੌਰਾਨ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਗੁਰੂ ਕੀ ਢਾਬ ਦਾ ਸਾਲਾਨਾ ਜੋੜ ਮੇਲਾ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।