21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਿਸਤੌਲ ਦੇ ਜ਼ੋਰ 'ਤੇ ਦੁਕਾਨ 'ਚੋਂ ਖੋਹ ਕਰਨ ਦੇ ਮਾਮਲੇ ਨੂੰ ਪੁਲਿਸ ਨੇ ਮਹਿਜ਼ ਕੁਝ ਘੰਟਿਆਂ 'ਚ ਹੀ ਸੁਲਝਾਇਆ <br/>

ਅਜੀਤ ਡੈਸਕ 21-09-2025

ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਥਾਣਾ ਜੈਤੋ ਪੁਲਿਸ ਤੇ ਸੀ.ਆਈ.ਏ. ਸਟਾਫ਼ ਜੈਤੋ ਵਲੋਂ ਬੀਤੇ ਦਿਨੀਂ ਪਿਸਤੌਲ ਦੇ ਜ਼ੋਰ 'ਤੇ ਦੁਕਾਨ 'ਚੋਂ ਖੋਹ ਕਰਨ ਦੇ ਮਾਮਲੇ ਨੂੰ ਮਹਿਜ ਕੁਝ ਘੰਟਿਆਂ 'ਚ ਹੀ ਸੁਲਝਾ ਲਿਆ ਗਿਆ ਹੈ | ਪੁਲਿਸ ਨੇ 2 ਦੋਸ਼ੀਆਂ ਨੂੰ 2 ਪਿਸਟਲ ਅਤੇ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ | ਸੰਦੀਪ ਕੁਮਾਰ ਐਸ.ਪੀ (ਡੀ) (ਇੰਨਵੈਸਟੀਗੇਸ਼ਨ) ਫ਼ਰੀਦਕੋਟ ਨੇ ਡੀ.ਐਸ.ਪੀ. ਦਫ਼ਤਰ ਜੈਤੋ ਵਿਖੇ ਪ੍ਰੈੱਸ ਕਾਨਫ਼ਰੰਸ ਵਿਚ ਦੱਸਿਆ ਕਿ ਪਿਸਤੌਲ ਦੇ ਜ਼ੋਰ 'ਤੇ ਲੁੱਟ ਖੋਹ ਕਰਨ ਦੇ ਮਾਮਲੇ ਨੂੰ ਕੁਝ ਹੀ ਘੰਟਿਆ ਅੰਦਰ ਸੁਲਝਾਉਂਦੇ ਹੋਏ ਘਟਨਾ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਦੋਸ਼ੀਆਂ ਦੀ ਪਛਾਣ ਗੁਰਪਿਆਰ ਸਿੰਘ ਉਰਫ਼ ਖੱਡੂ ਵਾਸੀ ਪਿੰਡ ਸਮਾਲਸਰ ਜੋ ਕਿ ਹੁਣ ਪਿੰਡ ਚੈਨਾ ਵਿਖੇ ਰਹਿ ਰਿਹਾ ਸੀ ਅਤੇ ਦੂਜਾ ਦੋਸ਼ੀ ਸੁਲਤਾਨ ਜੋ ਕਿ ਮੁਕਤਸਰ ਰੋਡ, ਜੈਤੋ ਦਾ ਰਿਹਾਇਸ਼ੀ ਹੈ | ਪੁਲਿਸ ਪਾਰਟੀ ਵਲੋਂ ਦੋਸ਼ੀਆਂ ਪਾਸੋਂ 2 ਪਿਸਟਲ 32 ਬੋਰ ਸਮੇਤ 1 ਜਿੰਦਾ ਰੌਦ ਅਤੇ ਲੁੱਟ-ਖੋਹ ਦੀ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮਿਤੀ 17 ਸਤੰਬਰ ਨੂੰ ਜੈਤੋ ਵਿਖੇ ਮੁਕਤਸਰ ਰੋਡ 'ਤੇ ਸਥਿਤ ਇਕ ਕਰਿਆਣਾ ਸਟੋਰ 'ਤੇ 3 ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਪਿਸਤੌਲ ਦੇ ਜ਼ੋਰ 'ਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਇਨ੍ਹਾਂ ਵਲੋਂ ਦੁਕਾਨ ਦੇ ਗੱਲੇ ਵਿਚੋਂ ਕਰੀਬ 4000 ਰੁਪਏ ਨਕਦੀ ਦੀ ਲੁੱਟ ਕੀਤੀ ਗਈ ਸੀ | ਜਿਸ 'ਤੇ ਫ਼ਰੀਦਕੋਟ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਨੋਜ ਕੁਮਾਰ ਡੀ.ਐਸ.ਪੀ (ਸ/ਡ) ਜੈਤੋ ਦੀ ਨਿਗਰਾਨੀ ਹੇਠ ਥਾਣਾ ਜੈਤੋ ਅਤੇ ਸੀ.ਆਈ.ਏ ਸਟਾਫ਼ ਜੈਤੋ ਦੀਆਂ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ | ਜਿਨ੍ਹਾਂ ਵਲੋਂ ਟੈਕਨੀਕਲ ਇੰਨਪੁੰਟ ਅਤੇ ਹਿਊਮਨ ਇੰਟੈਲੀਜੈਂਸ ਦੇ ਅਧਾਰ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ | ਜਿਸ ਦੇ ਸੰਬੰਧ ਵਿਚ ਥਾਣਾ ਜੈਤੋ ਦੀ ਪੁਲਿਸ ਪਾਰਟੀ ਜੈਤੋ ਬਾਈਪਾਸ 'ਤੇ ਮÏਜੂਦ ਸੀ ਤਾਂ ਸਾਹਮਣੇ ਤੋਂ ਦੋਸ਼ੀ ਗੁਰਪਿਆਰ ਸਿੰਘ ਉਰਫ਼ ਖੱਡੂ ਮੋਟਰਸਾਈਕਲ 'ਤੇ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪੁਲਿਸ ਪਾਰਟੀ ਵਲੋਂ ਮੁਸਤੈਦੀ ਦਿਖਾਉਂਦੇ ਹੋਏ ਇਸ ਨੂੰ ਕਾਬੂ ਕਰ ਲਿਆ ਗਿਆ | ਜਿਸ ਪਾਸੋਂ ਮੌਕੇ 'ਤੇ 2 ਪਿਸਟਲ 32 ਬੋਰ ਸਮੇਤ 1 ਜਿੰਦਾ ਰੌਦ ਅਤੇ 1 ਸੀ.ਡੀ. ਡੀਲਕਸ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ | ਗਿ੍ਫ਼ਤਾਰ ਦੋਸ਼ੀ ਗੁਰਪਿਆਰ ਸਿੰਘ ਉਰਫ਼ ਖੱਡੂ ਦੀ ਨਿਸ਼ਾਨਦੇਹੀ 'ਤੇ ਇਸ ਵਾਰਦਾਤ ਵਿਚ ਸ਼ਾਮਿਲ 1 ਹੋਰ ਦੋਸ਼ੀ ਸੁਲਤਾਨ ਨੂੰ ਵੀ ਗਿ੍ਫ਼ਤਾਰ ਕਰ ਲਿਆ ਗਿਆ ਹੈ | ਮੁੱਢਲੀ ਪੁੱਛ-ਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗਿ੍ਫ਼ਤਾਰ ਦੋਸ਼ੀ ਗੁਰਪਿਆਰ ਸਿੰਘ ਵਲੋਂ ਮਿਤੀ 10 ਸਤੰਬਰ ਨੂੰ ਜੈਤੋ ਦੇ ਚੈਨਾ ਬਾਜ਼ਾਰ ਵਿਖੇ 2 ਦੁਕਾਨਾਂ 'ਤੇ ਖੋਹ ਕਰਨ ਦੀ ਕੋਸ਼ਿਸ ਵੀ ਕੀਤੀ ਗਈ ਸੀ, ਪ੍ਰੰਤੂ ਉਸ ਸਮੇਂ ਇਹ ਕਾਮਯਾਬ ਨਹੀਂ ਹੋ ਸਕਿਆ ਸੀ ਅਤੇ ਮÏਕੇ ਤੋਂ ਭੱਜ ਗਿਆ ਸੀ | ਇੱਥੇ ਇਹ ਵੀ ਦੱਸਣਯੋਗ ਹੈ ਕਿ ਗਿ੍ਫ਼ਤਾਰ ਦੋਸ਼ੀ ਗੁਰਪਿਆਰ ਸਿੰਘ ਉਰਫ਼ ਖੱਡੂ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ | ਇਸ ਖ਼ਿਲਾਫ਼ ਪਹਿਲਾਂ ਵੀ ਚੋਰੀ, ਨਸ਼ੇ ਦੀ ਤਸਕਰੀ, ਅਸਲਾ ਐਕਟ, ਖੋਹ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਮੋਗਾ, ਜਲੰਧਰ ਦਿਹਾਤੀ ਅਤੇ ਫ਼ਰੀਦਕੋਟ ਵਿਖੇ ਕੁੱਲ 4 ਮੁਕੱਦਮੇ ਦਰਜ ਰਜਿਸਟਰ ਹਨ | ਉਕਤ ਮੁਕੱਦਮੇ ਵਿਚ ਗਿ੍ਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ | ਰਿਮਾਂਡ ਹਾਸਿਲ ਕਰਨ ਉਪਰੰਤ ਦੋਸ਼ੀਆਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ | ਇਸ ਵਾਰਦਾਤ 'ਚ ਸ਼ਾਮਿਲ ਤੀਜੇ ਦੋਸ਼ੀ ਦੀ ਪਹਿਚਾਣ ਹੋ ਚੁੱਕੀ ਹੈ, ਜਿਸ ਦੀ ਗਿ੍ਫ਼ਤਾਰੀ ਲਈ ਪੁਲਿਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ, ਉਸ ਨੂੰ ਵੀ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਇਸ ਸੰਬੰਧੀ ਥਾਣਾ ਜੈਤੋ ਵਿਖੇ ਮੁਕੱਦਮਾ ਨੰਬਰ 138 ਮਿਤੀ 19.09.2025 ਅਧੀਨ ਧਾਰਾ 333, 309 (4), 304 ਬੀ.ਐਨ.ਐਸ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ 'ਚ ਗੁਰੂ ਨਾਨਕ ਸਕੂਲ ਢੁੱਡੀ ਦੇ ਵਿਦਿਆਰਥੀ ਛਾਏ <br/> ਅਗਲੀ ਖ਼ਬਰ ਆਪਸੀ ਲੜਾਈ-ਝਗੜੇ ਦੌਰਾਨ ਨੌਜਵਾਨ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।