ਕੋਟਕਪੂਰਾ, 20 ਸਤੰਬਰ (ਮੋਹਰ ਸਿੰਘ ਗਿੱਲ)-69ਵੀਂਆਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਫ਼ਰੀਦਕੋਟ ਦੇ ਵੱਖ-ਵੱਖ ਸਕੂਲਾਂ 'ਚ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ 'ਚ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢੁੱਡੀ ਦੇ ਵਿਦਿਆਰਥੀਆਂ ਨੇ ਟਹਿਣਾ ਜ਼ੋਨ ਵਲੋਂ ਖੇਡਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਟੇਟ ਖੇਡਾਂ ਲਈ ਆਪਣੀ ਜਗ੍ਹਾ ਪੱਕੀ ਕੀਤੀ ਹੈ | ਖੇਡਾਂ 'ਚ ਕਬੱਡੀ ਸਰਕਲ ਅੰਡਰ-14 ਲੜਕੀਆਂ ਨੇ ਪਹਿਲਾ, ਅੰਡਰ-17 'ਚ ਲੜਕਿਆਂ ਨੇ ਪਹਿਲਾ, ਅੰਡਰ-17 ਕੁਸ਼ਤੀ 'ਚ ਪਹਿਲਾ ਅਤੇ ਦੁਜਾ, ਅੰਡਰ-19 ਕੁਸ਼ਤੀ ਵਿਚ ਪਹਿਲਾ, ਅੰਡਰ-19 ਵੇਟ ਲਿਫ਼ਟਿੰਗ 'ਚ ਪਹਿਲਾ, ਅੰਡਰ-17 ਵਿਚ ਲੜਕੀਆਂ ਨੇ ਕੁਸ਼ਤੀ 'ਚ ਪਹਿਲਾ ਸਥਾਨ ਹਾਸਿਲ ਕਰਕੇ ਆਪਣਾ, ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਹੁੰਚਣ 'ਤੇ ਪਿੰ੍ਰਸੀਪਲ ਅਤੇ ਸਮੂਹ ਸਟਾਫ਼ ਵਲੋਂ ਇਨ੍ਹਾਂ ਜੇਤੂ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਸਕੂਲ ਦੇ ਐਮ.ਡੀ ਬਲਜੀਤ ਸਿੰਘ ਸੰਘਾ ਨੇ ਦੱਸਿਆ ਕਿ ਸਕੂਲ ਦੇ ਸਾਲਾਨਾ ਨਤੀਜੇ ਹਰ ਸਾਲ ਸੌ ਫ਼ੀਸਦੀ ਰਹਿੰਦੇ ਹਨ ਅਤੇ ਸਕੂਲ ਦੇ ਵਿਦਿਆਰਥੀ ਖੇਡਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ | ਉਨ੍ਹਾਂ ਜੇਤੂ ਬੱਚਿਆਂ ਅਤੇ ਉਨ੍ਹਾਂ ਬੱਚਿਆਂ ਨੂੰ ਵਧਾਈ ਦਿੰਦਿਆਂ ਮਨ ਲਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ |