ਕੋਟਕਪੂਰਾ, 20 ਸਤੰਬਰ (ਮੋਹਰ ਗਿੱਲ, ਮੇਘਰਾਜ)-ਫੇਬਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 69ਵੀਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਅੰਡਰ-17 ਵਿਚ ਲੜਕਿਆਂ ਵਲੋਂ ਵੇਟ ਲਿਫਟਿੰਗ 'ਚ ਭਾਗ ਲੈ ਕੇ ਪ੍ਰਭਜੋਤ ਨੇ ਪਹਿਲਾ ਸਥਾਨ ਅਤੇ ਸੁਖਰਾਜ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ | ਸਕੂਲ ਦੀਆਂ ਲੜਕੀਆਂ ਨੇ ਅੰਡਰ-17 'ਚ ਭਾਗ ਲਿਆ | ਸਕੂਲ ਦੀ ਹੋਣਹਾਰ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ | ਵਿਦਿਆਰਥਣਾਂ ਅੰਮਿ੍ਤ ਕੌਰ, ਜਪਨੂਰ ਕੌਰ ਨੇ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਅੱਗੇ ਤੋਂ ਇਸ ਤਰ੍ਹਾਂ ਖੇਡਾਂ 'ਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਨ੍ਹਾਂ ਵਿਦਿਆਰਥੀਆਂ ਦੀ ਸਫ਼ਲਤਾ ਦਾ ਸਿਹਰਾ ਸਕੂਲ ਦੇ ਡੀ.ਪੀ .ਈ ਸਿਮਰਨਜੀਤ ਸਿੰਘ ਨੂੰ ਜਾਂਦਾ ਹੈ | ਫੇਬਲ ਪਬਲਿਕ ਸਕੂਲ ਦੇ ਕੋਆਰਡੀਨੇਟਰ ਸਾਕਸ਼ੀ, ਅਮਨਦੀਪ ਕੌਰ, ਗੀਤਾ ਸ਼ਰਮਾ ਅਤੇ ਪਿ੍ਯੰਕਾ ਨੇ ਜਿੱਤ ਕੇ ਆਏ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਦਾ ਵੀ ਸਾਡੇ ਜੀਵਨ ਵਿਚ ਬਹੁਤ ਮਹੱਤਵ ਹੈ ਸਾਨੂੰ ਇਸੇ ਤਰ੍ਹਾਂ ਖੇਡਾਂ ਵਿਚ ਭਾਗ ਲੈ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕਰਦੇ ਰਹਿਣਾ ਚਾਹੀਦਾ ਹੈ |