21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ 52 ਮੈਡਲ ਜਿੱਤੇ <br/>

ਅਜੀਤ ਡੈਸਕ 21-09-2025
ਜੈਤੋ, 20 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਖੇਡ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 52 ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਖੇਡਾਂ ਮਨੁੱਖੀ ਜੀਵਨ ਵਿਚ ਮਹੱਤਵਪੂਰਨ ਸਥਾਨ ਰੱਖਦੀਆਂ ਹਨ, ਜੋ ਮਨੁੱਖ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ਬਣਾਉਂਦੀਆਂ ਹਨ | ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ 69ਵੇਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਭਾਗ ਲੈਂਦਿਆਂ ਰਗਬੀ, ਕਬੱਡੀ ਨੈਸ਼ਨਲ ਸਟਾਈਲ, ਕਿ੍ਕਟ, ਕਿੱਕ ਬਾਕਸਿੰਗ, ਬਾਕਸਿੰਗ, ਬੈਡਮਿੰਟਨ, ਫੁੱਟਬਾਲ, ਰੱਸਾਕਸ਼ੀ, ਸ਼ਤਰੰਜ, ਲਾਅਨ-ਟੈਨਿਸ, ਬਾਸਕਿਟ ਬਾਲ, ਟੇਬਲ ਟੈਨਿਸ, ਕਰਾਟੇ, ਵੁਸੂ ਆਦਿ ਖੇਡਾਂ 'ਚ 52 ਮੈਡਲ ਜਿੱਤ ਕੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਉਨ੍ਹਾਂ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਮਾਪਿਆਂ ਤੇ ਬੱਚਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ਗੋਲਡ ਮੈਡਲ, 10 ਸਿਲਵਰ ਮੈਡਲ ਅਤੇ 37 ਕਾਂਸੀ ਦੇ ਮੈਡਲ ਜਿੱਤ ਕੇ ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ 20 ਵਿਦਿਆਰਥੀ ਰਾਜ ਪੱਧਰੀ ਖੇਡਾਂ ਲਈ ਚੁਣੇ ਗਏ ਹਨ | ਇਸ ਸ਼ਾਨਦਾਰ ਪ੍ਰਦਰਸ਼ਨ ਲਈ ਅਧਿਆਪਕ ਡੀ.ਪੀ.ਈ ਅਰਸ਼ਨੂਰ ਮੁਹੰਮਦ ਅਤੇ ਸੁਖਵਿੰਦਰ ਸਿੰਘ ਨੂੰ ਵਧਾਈ ਦਿੱਤੀ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ, ਅਸ਼ੋਕ ਕੁਮਾਰ ਗਰਗ, ਜਗਮੇਲ ਸਿੰਘ, ਗੌਰਵ ਗਰਗ ਅਤੇ ਦੀਪੀ ਗਰਗ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਹੋਰ ਸਫ਼ਲਤਾਵਾਂ ਲਈ ਅਸ਼ੀਰਵਾਦ ਦਿੱਤਾ |

ਪਿਛਲੀ ਖ਼ਬਰ ਸੜਕਾਂ 'ਤੇ ਘੰੁਮਦੇ ਬੇਸਹਾਰਾ ਪਸ਼ੂਆਂ ਕਾਰਨ ਨਿੱਤ ਦਿਨ ਵਾਪਰਦੇ ਹਾਦਸੇ, ਨਹੀਂ ਲੈਂਦਾ ਕੋਈ ਸਾਰ <br/> ਅਗਲੀ ਖ਼ਬਰ ਮਾਤਾ ਨਿਰੰਜਨ ਕੌਰ ਨੂੰ ਗ਼ਮਗੀਨ ਮਾਹੌਲ 'ਚ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।