ਸੁਲਤਾਨਪੁਰ ਲੋਧੀ (ਕਪੂਰਥਲਾ), 29 ਅਗਸਤ (ਅਮਰਜੀਤ ਕੋਮਲ, ਨਰੇਸ਼ ਹੈਪੀ, ਥਿੰਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਤੇ ਇਲਾਕੇ ਦੀਆਂ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਅੱਜ ਸਵੇਰੇ 6 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਖ਼ਾਲਸਾਈ ਜੈਕਾਰਿਆਂ ਦੀ ਗੰੂਜ ਵਿਚ ਬਟਾਲਾ ਲਈ ਰਵਾਨਾ ਹੋਇਆ | ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਨਗਰ ਕੀਰਤਨ ਦੀ ਆਰੰਭਤਾ ਲਈ ਅਰਦਾਸ ਕੀਤੀ ਤੇ ਬਾਅਦ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਖ਼ੂਬਸੂਰਤ ਪਾਲਕੀ ਵਿਚ ਸੁਸ਼ੋਭਿਤ ਕੀਤੇ | ਸ਼ੋ੍ਰਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਸ.ਡੀ.ਐਮ. ਸੁਲਤਾਨਪੁਰ ਲੋਧੀ ਅਲਕਾ ਕਾਲੀਆ ਰੁਮਾਲਾ ਸਾਹਿਬ ਭੇਟ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਏ | ਇਸੇ ਤਰ੍ਹਾਂ ਤਲਵੰਡੀ ਚੌਧਰੀਆਂ ਚੌਂਕ ਵਿਚ ਹਲਕੇ ਦੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਵਲੋਂ ਨਗਰ ਕੀਰਤਨ ਦਾ ਸਵਾਗਤ ਕਰਕੇ ਰੁਮਾਲਾ ਸਾਹਿਬ ਭੇਟ ਕੀਤਾ | ਨਗਰ ਕੀਰਤਨ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਬਟਾਲਾ ਤੋਂ ਆਏ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਸੇਵਾ ਮੁਕਤ ਸਕੱਤਰ ਐਸ.ਜੀ.ਪੀ.ਸੀ. ਮਹਿੰਦਰ ਸਿੰਘ ਆਹਲੀ, ਬੀਬੀ ਰੂਪ ਕੌਰ ਧੂਰੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਸੇਵਾ ਮੁਕਤ ਮੈਨੇਜਰ ਜਰਨੈਲ ਸਿੰਘ ਬੂਲੇ, ਬਾਬਾ ਜਸਪਾਲ ਸਿੰਘ ਨੀਲਾ, ਐਡ. ਰਜਿੰਦਰ ਸਿੰਘ ਪਦਮ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ ਬਟਾਲਾ, ਗੁਰਜੋਤ ਸਿੰਘ ਪਦਮ, ਅਮਰੀਕ ਸਿੰਘ, ਦਰਸ਼ਨ ਸਿੰਘ, ਪ੍ਰੇਮ ਸਿੰਘ ਜੈਤੋ ਸਰਜਾ, ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਇੰਜ. ਸਵਰਨ ਸਿੰਘ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਉੱਘੇ ਕੀਰਤਨੀਏ ਭਾਈ ਦਿਆਲ ਸਿੰਘ,ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਰਾਜਾ, ਜਥੇ. ਗੁਰਦਿਆਲ ਸਿੰਘ ਖ਼ਾਲਸਾ, ਐਡੀਸ਼ਨਲ ਮੈਨੇਜਰ ਚੈਂਚਲ ਸਿੰਘ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਗੁਰਤਿੰਦਰਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਚੇਤਨ ਸਿੰਘ ਜੰਡੂ, ਸਿਮਰਤਪਾਲ ਸਿੰਘ ਭਾਟੀਆ, ਸਤਨਾਮ ਸਿੰਘ ਰਿਆੜ ਮੈਨੇਜਰ ਸ੍ਰੀ ਦਰਬਾਰ ਸਾਹਿਬ, ਅਰਸ਼ਦੀਪ ਸਿੰਘ ਭਾਟੀਆ, ਹਰਜੀਤ ਸਿੰਘ ਪ੍ਰਧਾਨ, ਸਤਿੰਦਰ ਸਿੰਘ ਗਿੱਲ, ਸਰਬਜੀਤ ਸਿੰਘ ਸਾਬੀ, ਮੈਨੇਜਰ ਕੁਲਵਿੰਦਰ ਸਿੰਘ, ਦਿਲਬਾਗ ਸਿੰਘ ਗਿੱਲ, ਸਤਨਾਮ ਸਿੰਘ ਗਿੱਲ, ਇੰਸਪੈਕਟਰ ਸੁਖਦੇਵ ਸਿੰਘ, ਭਾਈ ਭੁਪਿੰਦਰ ਸਿੰਘ ਖ਼ਾਲਸਾ, ਪਰਮਜੀਤ ਸਿੰਘ ਖੁਰਦਾਂ, ਮਾਸਟਰ ਜੋਗਿੰਦਰ ਸਿੰਘ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਪੀ.ਏ.ਡੀ.ਬੀ. ਦੇ ਚੇਅਰਮੈਨ ਹਰਚਰਨ ਸਿੰਘ, ਜਥੇ. ਪਰਮਿੰਦਰ ਸਿੰਘ ਖ਼ਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਧਾਰਮਿਕ ਸੰਸਥਾਵਾਂ ਨਾਲ ਸਬੰਧਿਤ ਸੰਗਤਾਂ ਨੇ ਸ਼ਮੂਲੀਅਤ ਕੀਤੀ | ਨਗਰ ਕੀਰਤਨ ਤਲਵੰਡੀ ਚੌਧਰੀਆਂ ਚੌਂਕ ਤੋਂ ਹੁੰਦਾ ਹੋਇਆ ਮੇਵਾ ਸਿੰਘ ਵਾਲਾ, ਜੱਟਾਂ ਦੀ ਸਰਾਂ, ਸਵਾਲ, ਸ਼ਾਲਾਪੁਰ ਬੇਟ, ਤਲਵੰਡੀ ਚੌਧਰੀਆਂ, ਮੁੰਡੀ ਮੋੜ, ਫੱਤੂਢੀਂਗਾ, ਉੱਚਾ, ਸੈਫਲਾਬਾਦ, ਢਿਲਵਾਂ, ਬਿਆਸ ਤੇ ਬਾਬਾ ਬਕਾਲਾ ਤੋਂ ਹੁੰਦਾ ਹੋਇਆ ਦੇਰ ਰਾਤ ਗੁਰਦੁਆਰਾ ਸਤਿਕਰਤਾਰੀਆ ਬਟਾਲਾ ਵਿਖੇ ਪੁੱਜਾ | ਨਗਰ ਕੀਰਤਨ ਦੇ ਗੁਰਦੁਆਰਾ ਲੰਗਰ ਸਾਹਿਬ ਉੱਚਾ ਪੁੱਜਣ 'ਤੇ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਦੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਦੀ ਅਗਵਾਈ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ |