ਸ੍ਰੀ ਮਨੀਮਹੇਸ਼ ਯਾਤਰਾ 'ਤੇ ਗਏ ਯਾਤਰੀਆਂ ਨੇ ਢਿੱਗਾਂ ਡਿੱਗਣ ਤੇ ਸੜਕਾਂ ਰੁੜ੍ਹਨ ਦੇ ਭਿਆਨਕ ਦਿ੍ਸ਼ ਦਾ ਕੀਤਾ ਖ਼ੁਲਾਸਾ <br/>
ਅਜੀਤ ਡੈਸਕ
30-08-2025
ਆਫ਼ਤ ਵਿਚ ਬਹੁਤ ਸਾਰੇ ਲੋਕਾਂ ਦੀ ਹੋ ਗਈ ਮੌਤ-
ਵਾਪਸ ਆਏ ਕੁਝ ਸ਼ਰਧਾਲੂਆਂ ਨੇ ਦੁਖੀ ਮਨ ਨਾਲ ਦੱਸਿਆ ਕਿ ਮਨੀਮਹੇਸ਼ ਯਾਤਰਾ ਦੌਰਾਨ ਪਹਿਲਾਂ ਵਾਪਰੀਆਂ ਕੁਝ ਘਟਨਾਵਾਂ ਕਾਰਨ 4 ਤੋਂ 5 ਲੋਕਾਂ ਦੇ ਮਰਨ ਦੀਆਂ ਖ਼ਬਰਾਂ ਆਈਆਂ ਸਨ, ਪਰ ਉਸ ਤੋਂ ਬਾਅਦ ਬਹੁਤ ਸਾਰੇ ਲੋਕ ਆਫ਼ਤ ਤੋਂ ਪ੍ਰਭਾਵਿਤ ਹੋਏ ਹਨ | ਉਨ੍ਹਾਂ ਨੇ ਭਰਮੌਰ ਵਿਚ ਲੋਕਾਂ ਦੀਆਂ ਲਾਸ਼ਾਂ ਪਈਆਂ ਦੇਖੀਆਂ ਹਨ ਤੇ ਉਹ ਇਹ ਦਿ੍ਸ਼ ਨਹੀਂ ਦੇਖ ਸਕੇ, ਜਿਸ ਕਾਰਨ ਉਹ ਆਪਣੀ ਅੰਦਾਜ਼ਨ ਗਿਣਤੀ ਵੀ ਨਹੀਂ ਦੱਸ ਸਕਦੇ | ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਹਰ ਸਾਲ ਲੱਖਾਂ ਸ਼ਰਧਾਲੂ ਮਨੀਮਹੇਸ਼ ਯਾਤਰਾ ਵਿਚ ਜਾਂਦੇ ਹਨ | ਸਰਕਾਰ ਰਜਿਸਟ੍ਰੇਸ਼ਨ ਤੇ ਲੰਗਰਾਂ ਤੋਂ ਵੀ ਟੈਕਸ ਵਸੂਲ ਰਹੀ ਹੈ, ਪਰ ਸ਼ਰਧਾਲੂਆਂ ਦੀ ਸੁਰੱਖਿਆ ਤੇ ਅਜਿਹੀ ਆਫ਼ਤ ਦੀ ਸਥਿਤੀ ਵਿਚ ਢੱੁਕਵੇਂ ਪ੍ਰਬੰਧ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ | ਜਿਸ ਕਾਰਨ ਸ਼ਰਧਾਲੂਆਂ ਵਿਚ ਬਹੁਤ ਗੁੱਸਾ ਹੈ |
ਪੰਜਗਰਾਈਾ ਕਲਾਂ ਦੇ ਲਗਪਗ 15 ਵਿਅਕਤੀਆਂ ਦਾ ਘਰਦਿਆਂ ਨਾਲੋਂ ਸੰਪਰਕ ਟੁੱਟਾ
ਪੰਜਗਰਾਈਾ ਕਲਾਂ, (ਸੁਖਮੰਦਰ ਸਿੰਘ ਬਰਾੜ)-ਪੰਜਗਰਾਈਾ ਕਲਾਂ ਤੋਂ ਮਣੀ ਮਹੇਸ਼ ਦੀ ਯਾਤਰਾ 'ਤੇ ਗਏ 15 ਦੇ ਕਰੀਬ ਨੌਜਵਾਨਾਂ ਦਾ ਪਰਿਵਾਰ ਨਾਲੋਂ ਸੰਪਰਕ ਟੁੱਟ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪਵਨ ਕੁਮਾਰ ਪੁੱਤਰ ਰਾਜਕੁਮਾਰ, ਰੋਹਿਤ ਕੁਮਾਰ (9) ਪੁੱਤਰ ਪਵਨ ਕੁਮਾਰ, ਪ੍ਰਦੀਪ ਸਿੰਘ ਪੁੱਤਰ ਬਿੰਦਰ ਸਿੰਘ, ਬਾਬਾ ਲਖਵੀਰ ਸਿੰਘ ਪੁੱਤਰ ਮੱਖਣ ਸਿੰਘ, ਲੱਭਾ ਸਿੰਘ, ਤਰਸੇਮ ਸਿੰਘ ਪੁੱਤਰ ਮੇਘਾ ਸਿੰਘ, ਢੋਲੀ ਸਿੰਘ ਪੁੱਤਰ ਰਾਜੀ ਸਿੰਘ, ਗੋਰਾ ਸਿੰਘ ਪੁੱਤਰ ਫੱਲ੍ਹੀ ਸਿੰਘ, ਸਤਪਾਲ ਸਿੰਘ ਪੁੱਤਰ ਜਗਸੀਰ ਸਿੰਘ, ਮਾਈ ਲਾਲ ਪੁੱਤਰ ਬਿੰਦਰ ਸਿੰਘ, ਬੇਅੰਤ ਸਿੰਘ ਪੁੱਤਰ ਰਾਜਾ ਸਿੰਘ, ਸੁਰਜੀਤ ਸਿੰਘ ਪੁੱਤਰ ਭੋਲਾ ਸਿੰਘ, ਸਤਿਨਾਮ ਸਿੰਘ ਪੁੱਤਰ ਸ਼ਿੰਦਰਪਾਲ ਸਿੰਘ, ਸ਼ਮਸ਼ੇਰ ਸਿੰਘ ਪੁੱਤਰ ਸੁਖਦੇਵ ਸਿੰਘ, ਪਰਮਿੰਦਰ ਸਿੰਘ ਪੁੱਤਰ ਜੀਤਾ ਸਿੰਘ ਆਪਣੇ ਸਾਥੀਆਂ ਸਮੇਤ ਲਗਪਗ ਹਫ਼ਤਾ ਪਹਿਲਾਂ ਪੰਜਗਰਾਈਾ ਕਲਾਂ ਤੋਂ ਮਣੀ ਮਹੇਸ਼ ਦੀ ਯਾਤਰਾ ਲਈ ਰਵਾਨਾ ਹੋਏ ਸਨ | ਪਵਨ ਕੁਮਾਰ ਦੀ ਪਤਨੀ ਨੇ ਦੱਸਿਆ ਕਿ ਲੰਘੇ ਐਤਵਾਰ ਉਨ੍ਹਾਂ ਦੀ ਆਪਣੇ ਪਤੀ ਨਾਲ ਫ਼ੋਨ 'ਤੇ ਗੱਲ ਹੋਈ ਸੀ ਉਸ ਤੋਂ ਬਾਅਦ ਯਾਤਰਾ 'ਤੇ ਗਏ ਕਿਸੇ ਵੀ ਵਿਅਕਤੀ ਨਾਲ ਉਨ੍ਹਾਂ ਦੇ ਪਰਿਵਾਰ ਦਾ ਸੰਪਰਕ ਨਹੀਂ ਹੋ ਸਕਿਆ | ਪਰਿਵਾਰਕ ਮੈਂਬਰ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਸੋਂ ਉਕਤ ਵਿਅਕਤੀਆਂ ਦੀ ਭਾਲ ਕਰਨ ਲਈ ਸਹਾਇਤਾ ਕੀਤੇ ਜਾਣ ਦੀ ਪੁਰਜ਼ੋਰ ਮੰਗ ਕੀਤੀ ਹੈ |