25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ-ਜਥੇ: ਬਲਬੀਰ ਸਿੰਘ 96 ਕਰੋੜੀ <br/>

ਅਜੀਤ ਡੈਸਕ 30-08-2025
ਅੰਮਿ੍ਤਸਰ, 29 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ | ਇਹ ਪ੍ਰਗਟਾਵਾ ਅੱਜ ਇਥੇ ਬੱੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਬੀਤੇ ਕੁਝ ਦਿਨਾਂ ਤੋਂ ਆਏ ਭਿਆਨਕ ਹੜ੍ਹਾਂ ਕਾਰਨ ਦਰਿਆ ਨੇੜਲੇ ਪਿੰਡਾਂ ਸ਼ਹਿਰਾਂ ਵਿਚ ਭਾਰੀ ਨੁਕਸਾਨ ਹੋ ਰਿਹਾ ਹੈ ਤੇ ਹੜਾਂ ਦੇ ਪਾਣੀ ਦੀ ਮਾਰ ਵਿਚ ਕਈ ਮਨੁੱਖਾਂ ਤੋਂ ਇਲਾਵਾ ਬੇਜ਼ੁਬਾਨੇ ਪਸ਼ੂਆਂ ਤੇ ਪੰਛੀਆਂ ਦੀਆਂ ਜਾਨਾਂ ਚਲੇ ਗਈਆਂ ਹਨ ਤੇ ਲੋਕਾਂ ਦੀਆਂ ਫ਼ਸਲਾਂ ਅਤੇ ਘਰੇਲੂ ਸਾਮਾਨ ਪਾਣੀ ਨਾਲ ਖਰਾਬ ਹੋ ਗਏ ਹਨ | ਉਨ੍ਹਾਂ ਕਿਹਾ ਕਿ ਹੜ੍ਹ ਪੀੜ੍ਹਤਾਂ ਦੀ ਪੰਜਾਬ ਸਰਕਾਰ ਤੇ ਦੇਸ਼ਾਂ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਨੂੰ ਹਰ ਸੰਭਵ ਮਦਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਵੀ ਹੜ੍ਹ ਪ੍ਰਭਾਵਿਤ ਲੋਕਾਂ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਹੜਾਂ ਦੇ ਪਾਣੀ ਵਿਚ ਘਿਰੇ ਅਨੇਕਾਂ ਪਿੰਡਾਂ ਦੇ ਲੋਕਾਂ ਨੂੰ ਬਹੁਤ ਵੱਡੇ ਉਜਾੜੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੌਰਾਨ ਪੰਜਾਬ ਦੀਆਂ ਸਮੂਹ ਸਿਆਸੀ ਧਿਰਾਂ ਨੂੰ ਇਕ ਪਲੇਟਫਾਰਮ 'ਤੇ ਇਕੱਠਿਆਂ ਹੋ ਕੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਜਾਨ ਮਾਲ ਤੇ ਸਾਰ ਲੈਣੀ ਚਾਹੀਦੀ ਹੈ ਤੇ ਹੋਏ ਨੁਕਸਾਨ ਦੀ ਭਰਪਾਈ ਲਈ ਅੱਗੇ ਆਉਣਾ ਚਾਹੀਦਾ ਹੈ |

ਪਿਛਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਅਗਲੀ ਖ਼ਬਰ ਸ੍ਰੀ ਮਨੀਮਹੇਸ਼ ਯਾਤਰਾ 'ਤੇ ਗਏ ਯਾਤਰੀਆਂ ਨੇ ਢਿੱਗਾਂ ਡਿੱਗਣ ਤੇ ਸੜਕਾਂ ਰੁੜ੍ਹਨ ਦੇ ਭਿਆਨਕ ਦਿ੍ਸ਼ ਦਾ ਕੀਤਾ ਖ਼ੁਲਾਸਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।