24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹ ਪੀੜਤਾਂ ਲਈ ਅੱਗੇ ਆਏ ਕਾਂਗਰਸ ਦੇ ਵਿਧਾਇਕ

ਅਜੀਤ ਡੈਸਕ 30-08-2025
ਚੰਡੀਗੜ੍ਹ, 29 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਭਾਰੀ ਬਾਰਸ਼ ਕਾਰਨ ਹਾਲਾਤ ਬੇਹੱਦ ਚਿੰਤਾਜਨਕ ਬਣੇ ਹੋਏ ਹਨ | ਸੂਬੇ ਦੇ ਕਈ ਜ਼ਿਲਿ੍ਹਆਂ ਦੇ ਸੈਂਕੜੇ ਪਿੰਡ ਹੜ੍ਹਾਂ ਦੀ ਮਾਰ ਹੇਠ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸਨੂੰ ਦੇਖਦੇ ਹੋਏ ਪੰਜਾਬ ਦੇ ਹੜ੍ਹ ਪੀੜਤ ਪਰਿਵਾਰਾਂ ਨਾਲ ਇਕਜੁੱਟਤਾ ਦਿਖਾਉਂਦੇ ਹੋਏ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਸਾਰੇ ਮੈਂਬਰਾਂ ਵਲੋਂ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ 'ਚ ਦਾਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ | ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ 'ਪੰਜਾਬ ਦੇ ਹੜ੍ਹ ਪੀੜਤ ਪਰਿਵਾਰਾਂ ਨਾਲ ਇਕਜੁੱਟਤਾ ਦਿਖਾਉਂਦੇ ਹੋਏ, ਮੈਂ ਅਤੇ ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੇ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਹੜ੍ਹ ਰਾਹਤ ਫ਼ੰਡ' ਵਿਚ ਦੇਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਮੁਸ਼ਕਿਲ ਸਮੇਂ ਵਿਚ ਆਪਣੇ ਲੋਕਾਂ ਲਈ ਹਮਦਰਦੀ ਦਾ ਇਕ ਨਿਮਰ ਸੰਕੇਤ ਹੈ, ਮੈਂ ਸਾਰੇ ਨਾਗਰਿਕਾਂ ਅਤੇ ਸੰਗਠਨਾਂ ਨੂੰ ਰਾਹਤ ਤੇ ਪੁਨਰਵਾਸ ਲਈ ਅੱਗੇ ਆਉਣ ਦੀ ਅਪੀਲ ਕਰਦਾ ਹਾਂ | ਦੱਸਣਯੋਗ ਹੈ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਰੇ ਵਿਧਾਇਕਾਂ ਵਲੋਂ ਵੀ ਆਪਣੀ ਇਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪੀੜਤ ਲੋਕਾਂ ਦੀ ਮਦਦ ਤੇ ਰਾਹਤ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ ਗਿਆ ਹੈ |

ਪਿਛਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਸਹਾਇਤਾ ਦਾ ਤੁਰੰਤ ਪ੍ਰਬੰਧ ਕਰਨ ਦੀ ਆਗੂਆਂ ਤੇ ਵਰਕਰਾਂ ਨੂੰ ਅ... ਅਗਲੀ ਖ਼ਬਰ 'ਐਲ.ਆਈ.ਸੀ. ਆਫ਼ ਇੰਡੀਆ' ਨੇ ਭਾਰਤ ਸਰਕਾਰ ਨੂੰ ਲਾਭਅੰਸ਼ ਚੈੱਕ ਸੌਂਪਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।