ਤਲਵੰਡੀ ਸਾਬੋ, 29 ਅਗਸਤ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 319ਵਾਂ ਸੰਪੂਰਨਤਾ ਦਿਵਸ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਦੌਰਾਨ ਜਿੱਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਉੱਥੇ ਹੀ ਸੰਤ-ਮਹਾਂਪੁਰਸ਼ਾਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਵੱਖ-ਵੱਖ ਧਾਰਮਿਕ ਸੰਸਥਾਵਾਂ ਤੋਂ ਇਲਾਵਾ ਰਾਜਨੀਤਿਕ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ | ਅੱਜ ਸਭ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅਰਦਾਸ ਤਖਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਵਲੋਂ ਕੀਤੀ ਗਈ | ਇਸ ਉਪਰੰਤ ਤਖਤ ਸਾਹਿਬ ਵਿਖੇ ਮੁੱਖ ਧਾਰਮਿਕ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਵਧੀਕ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵਲੋਂ ਸੰਗਤਾਂ ਨਾਲ ਗੁਰ ਇਤਿਹਾਸ ਸਾਂਝਾ ਕੀਤਾ ਤੇ ਪ੍ਰੋਫੈਸਰ ਜਗਰੂਪ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਵਲੋਂ ਕੀਰਤਨ ਕੀਤਾ | ਉਪਰੰਤ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਟੇਕ ਸਿੰਘ ਧਨੌਲਾ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦੇ ਇਤਿਹਾਸ ਬਾਰੇ ਚਾਨਣਾ ਪਾਇਆ ਤੇ ਸੰਗਤਾਂ ਨੂੰ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ | ਇਸ ਉਪਰੰਤ ਉਨ੍ਹਾਂ ਵਲੋਂ ਇਸ ਮੌਕੇ ਪਹੁੰਚੀਆਂ ਧਾਰਮਿਕ ਤੇ ਹੋਰ ਮੋਹਤਬਰ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ | ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਮੋਹਣ ਸਿੰਘ ਬੰਗੀ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਜਥੇਦਾਰ ਮੋਹਣ ਸਿੰਘ ਬੰਗੀ, ਬੀਬੀ ਜੋਗਿੰਦਰ ਕੌਰ, ਬੀਬੀ ਜਸਪਾਲ ਕੌਰ, ਸੁਰਜੀਤ ਸਿੰਘ ਰਾਏਪੁਰ, ਮੇਜਰ ਸਿੰਘ ਢਿੱਲੋਂ, ਗੁਰਮੀਤ ਸਿੰਘ ਤਿ੍ਲੋਕੇਵਾਲਾ ਸਾਰੇ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਕਾਕਾ ਸਿੰਘ ਮਸਤੂਆਣਾ ਸਾਹਿਬ, ਜਗਜੀਤ ਸਿੰਘ ਖਾਲਸਾ, ਦਮਦਮੀ ਟਕਸਾਲ ਵਲੋਂ ਗਿਆਨੀ ਸੁਖਦੇਵ ਸਿੰਘ, ਬਾਬਾ ਬਲਵੀਰ ਸਿੰਘ ਮੁਖੀ ਬੁੱਢਾ ਦਲ ਵਲੋਂ ਮੇਜਰ ਸਿੰਘ ਤੇ ਬਾਬਾ ਦਲੇਰ ਸਿੰਘ, ਭਰਪੂਰ ਸਿੰਘ ਘਨੌਰ, ਬਾਬਾ ਜਗਜੀਤ ਸਿੰਘ ਸੇਵਾਪੰਥੀ ਗੋਨਿਆਨਾ, ਬਾਬਾ ਸ਼ਿਵਚਰਨ ਸਿੰਘ, ਬਾਬਾ ਸੁਖਵਿੰਦਰ ਸਿੰਘ ਗੁ.ਅੰਗੀਠਾ ਸਾਹਿਬ ਮਸਤੂਆਣਾ, ਬਾਬਾ ਝਿਰਮਲ ਸਿੰਘ ਮਸਤੂਆਣਾ ਸਾਹਿਬ, ਬਾਬਾ ਕਰਨੈਲ ਸਿੰਘ ਦੁੱਨੇਵਾਲਾ, ਬਾਬਾ ਜਮਨਾਦਾਸ ਦੁੱਨੇਵਾਲਾ, ਬਾਬਾ ਸੁਖਦੇਵ ਸਿੰਘ ਭੂਰੀਵਾਲੇ, ਬਾਬਾ ਚਰਨਜੀਤ ਸਿੰਘ ਕਾਰੇਸਵਾ ਦਿੱਲੀ, ਬਾਬਾ ਹਰਬੇਅੰਤ ਸਿੰਘ, ਬਾਬਾ ਸੁਖਦੇਵ ਸਿੰਘ ਸਿਧਾਣਾ ਵਾਲੇ, ਬਾਬਾ ਕੁੰਦਨ ਸਿੰਘ ਪੱਕਾ ਸ਼ਹੀਦਾਂ, ਬਾਬਾ ਜਗਰੂਪ ਸਿੰਘ ਬੁੱਗਰਾਂ ਵਾਲੇ, ਬਾਬਾ ਅਨੂਪ ਸਿੰਘ, ਬਾਬਾ ਦੀਪਕ ਸਿੰਘ ਦੌਧਰ, ਬਾਬਾ ਗੁਰਪਾਲ ਸਿੰਘ ਚੋਰਮਾਰ ਵਾਲੇ, ਬਾਬਾ ਬਲਦੇਵ ਸਿੰਘ ਜਲਾਲਵਾਲੇ, ਭਾਈ ਗੁਰਵਿੰਦਰ ਸਿੰਘ ਮੈਨੇਜਰ ਤਖਤ ਸਾਹਿਬ, ਗੁਰਦੇਵ ਸਿੰਘ ਵਧੀਕ ਮੈਨੇਜਰ, ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਸਬ ਆਫ਼ਿਸ, ਰਵਿੰਦਰ ਸਿੰਘ ਖਾਲਸਾ ਪਿ੍ੰਸੀਪਲ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ, ਅਕਾਲੀ ਆਗੂ ਜਸਵਿੰਦਰ ਸਿੰਘ ਜ਼ੈਲਦਾਰ, ਬਾਬਾ ਜੱਸਾ ਸਿੰਘ ਜਗਾ ਰਾਮ ਤੀਰਥ, ਗੁਰਜੀਤ ਸਿੰਘ ਕੋਟਬਖਤੂ, ਸੁਖਮੰਦਰ ਸਿੰਘ ਭਾਗੀਵਾਂਦਰ, ਰਣਜੀਤ ਸਿੰਘ ਮਲਕਾਣਾ ਸਾਬਕਾ ਕੌਂਸਲਰ, ਠਾਣਾ ਸਿੰਘ ਚੱਠਾ, ਜਸਵਿੰਦਰ ਸਿੰਘ ਸਿੱਧੂ, ਤੇਜਾ ਮਲਕਾਣਾ, ਹਰਤਾਬਲ ਸਿੰਘ ਸੁੱਖੀ, ਗੁਲਜ਼ਾਰ ਸਿੰਘ ਪੱਪੂ ਮਲਕਾਣਾ ਸਾਬਕਾ ਸਰਪੰਚ, ਜਸਵਿੰਦਰ ਸਿੰਘ ਜ਼ੈਲਦਾਰ ਸਰਕਲ ਪ੍ਰਧਾਨ, ਰਵੀ ਕੁਮਾਰ ਕੋਕੀ ਕੌਂਸਲਰ, ਅਵਤਾਰ ਸਿੰਘ ਨਵਾਂ ਪਿੰਡ, ਸੁਰਜੀਤ ਸਿੰਘ ਭੰਮ, ਰੂਪ ਸਿੰਘ ਨਵਾਂ ਪਿੰਡ, ਪਾਲੀ ਗਿੱਲ, ਹਰਜੀਤ ਸਿੰਘ ਸਰਾਂ 'ਆਪ' ਆਗੂ, ਅਵਤਾਰ ਸਿੰਘ ਚੋਪੜਾ ਸਾਬਕਾ ਉਪ ਚੇਅਰਮੈਨ, ਕਾਂਗਰਸੀ ਆਗੂ ਚਮਕੌਰ ਸਿੰਘ ਜੌੜਕੀਆਂ ਆਦਿ ਮੌਜੂਦ ਸਨ |