22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮਣੀ ਮਹੇਸ਼ ਦੀ ਯਾਤਰਾ 'ਤੇ ਗਏ ਪੰਜਗਰਾਈਾ ਕਲਾਂ ਦੇ ਲਗਪਗ 15 ਵਿਅਕਤੀਆਂ ਦਾ ਘਰਦਿਆਂ ਨਾਲੋਂ ਸੰਪਰਕ ਟੁੱਟਾ, ਇਨ੍ਹਾਂ 'ਚ ਇਕ ਛੋਟਾ ਬੱਚਾ ਵੀ ਸ਼ਾਮਿਲ <br/>

ਅਜੀਤ ਡੈਸਕ 30-08-2025
ਪੰਜਗਰਾਈਾ ਕਲਾਂ, 29 ਅਗਸਤ (ਸੁਖਮੰਦਰ ਸਿੰਘ ਬਰਾੜ)-ਪੰਜਗਰਾਈਾ ਕਲਾਂ ਤੋਂ ਮਣੀ ਮਹੇਸ਼ ਦੀ ਯਾਤਰਾ 'ਤੇ ਗਏ 15 ਦੇ ਕਰੀਬ ਨੌਜਵਾਨਾਂ ਦਾ ਪਰਿਵਾਰ ਨਾਲੋਂ ਸੰਪਰਕ ਟੁੱਟ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪਵਨ ਕੁਮਾਰ ਪੁੱਤਰ ਰਾਜਕੁਮਾਰ, ਰੋਹਿਤ ਕੁਮਾਰ (9) ਪੁੱਤਰ ਪਵਨ ਕੁਮਾਰ, ਪ੍ਰਦੀਪ ਸਿੰਘ ਪੁੱਤਰ ਬਿੰਦਰ ਸਿੰਘ, ਬਾਬਾ ਲਖਵੀਰ ਸਿੰਘ ਪੁੱਤਰ ਮੱਖਣ ਸਿੰਘ, ਲੱਭਾ ਸਿੰਘ, ਤਰਸੇਮ ਸਿੰਘ ਪੁੱਤਰ ਮੇਘਾ ਸਿੰਘ, ਢੋਲੀ ਸਿੰਘ ਪੁੱਤਰ ਰਾਜੀ ਸਿੰਘ, ਗੋਰਾ ਸਿੰਘ ਪੁੱਤਰ ਫੱਲ੍ਹੀ ਸਿੰਘ, ਸਤਪਾਲ ਸਿੰਘ ਪੁੱਤਰ ਜਗਸੀਰ ਸਿੰਘ, ਮਾਈ ਲਾਲ ਪੁੱਤਰ ਬਿੰਦਰ ਸਿੰਘ, ਬੇਅੰਤ ਸਿੰਘ ਪੁੱਤਰ ਰਾਜਾ ਸਿੰਘ, ਸੁਰਜੀਤ ਸਿੰਘ ਪੁੱਤਰ ਭੋਲਾ ਸਿੰਘ, ਸਤਿਨਾਮ ਸਿੰਘ ਪੁੱਤਰ ਸ਼ਿੰਦਰਪਾਲ ਸਿੰਘ, ਸ਼ਮਸ਼ੇਰ ਸਿੰਘ ਪੁੱਤਰ ਸੁਖਦੇਵ ਸਿੰਘ, ਪਰਮਿੰਦਰ ਸਿੰਘ ਪੁੱਤਰ ਜੀਤਾ ਸਿੰਘ ਆਪਣੇ ਸਾਥੀਆਂ ਸਮੇਤ ਲਗਪਗ ਹਫ਼ਤਾ ਪਹਿਲਾਂ ਪੰਜਗਰਾਈਾ ਕਲਾਂ ਤੋਂ ਮਣੀ ਮਹੇਸ਼ ਦੀ ਯਾਤਰਾ ਲਈ ਰਵਾਨਾ ਹੋਏ ਸਨ | ਪਵਨ ਕੁਮਾਰ ਦੀ ਪਤਨੀ ਨੇ ਦੱਸਿਆ ਕਿ ਲੰਘੇ ਐਤਵਾਰ ਉਨ੍ਹਾਂ ਦੀ ਆਪਣੇ ਪਤੀ ਨਾਲ ਫ਼ੋਨ 'ਤੇ ਗੱਲ ਹੋਈ ਸੀ ਉਸ ਤੋਂ ਬਾਅਦ ਯਾਤਰਾ 'ਤੇ ਗਏ ਕਿਸੇ ਵੀ ਵਿਅਕਤੀ ਨਾਲ ਉਨ੍ਹਾਂ ਦੇ ਪਰਿਵਾਰ ਦਾ ਸੰਪਰਕ ਨਹੀਂ ਹੋ ਸਕਿਆ | ਪਰਿਵਾਰਕ ਮੈਂਬਰ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਸੋਂ ਉਕਤ ਵਿਅਕਤੀਆਂ ਦੀ ਭਾਲ ਕਰਨ ਲਈ ਸਹਾਇਤਾ ਕੀਤੇ ਜਾਣ ਦੀ ਪੁਰਜ਼ੋਰ ਮੰਗ ਕੀਤੀ ਹੈ |

ਪਿਛਲੀ ਖ਼ਬਰ ਮਾਤਾ ਜਗਵੰਤ ਕੌਰ ਰਾਮਗੜ੍ਹ ਸਰਦਾਰਾਂ ਨਮਿਤ ਸ਼੍ਰੀ ਸਹਿਜ ਪਾਠਾਂ ਦੇ ਭੋਗ ਕੱਲ੍ਹ <br/> ਅਗਲੀ ਖ਼ਬਰ ਆਗਾਮੀ ਚੋਣਾਂ ਦੀ ਤਿਆਰੀ-ਕਾਂਗਰਸ ਪਾਰਟੀ ਦੇ ਸੰਗਠਨ ਸਿਰਜਨ ਅਭਿਆਨ ਤਹਿਤ ਹਲਕਾ ਦਾਖਾ 'ਚ ਸਫ਼ਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।