ਜਲੰਧਰ, 29 ਅਗਸਤ (ਸ਼ਿਵ)-ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਜਿੱਥੇ ਆਦਮਪੁਰ ਤੋਂ ਮੁੰਬਈ ਲਈ ਸ਼ੁਰੂ ਕਰਵਾਈ ਗਈ ਫਲਾਈਟ ਲਈ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਤੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਜਲਦੀ ਹੀ ਆਦਮਪੁਰ ਏਅਰਪੋਰਟ ਤੋਂ ਵਾਰਾਨਸੀ ਤੇ ਜੈਪੁਰ ਲਈ ਉਡਾਣਾਂ ਚੱਲਣਗੀਆਂ ਸ਼ੁਰੂ ਹੋ ਜਾਣਗੀਆਂ ਤੇ ਇਨ੍ਹਾਂ ਉਡਾਣਾਂ ਦੇ ਸ਼ੁਰੂ ਹੋਣ ਨਾਲ ਉਨ੍ਹਾਂ ਲੋਕਾਂ ਨੂੰ ਫ਼ਾਇਦਾ ਹੋਵੇਗਾ ਜਿਹੜੇ ਕਿ ਲੋਕ ਵੱਡੀ ਗਿਣਤੀ ਵਿਚ ਵਾਰਾਨਸੀ ਜਾਂਦੇ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਨੂੰ ਇਹ ਸਹੂਲਤ ਉਪਲਬਧ ਕਰਵਾਉਣ ਲਈ ਸੰਬੰਧਿਤ ਮੰਤਰਾਲੇ ਕੋਲ ਮਸਲਾ ਉਠਾਇਆ ਸੀ ਜਿਸ ਨਾਲ ਲੋਕਾਂ ਨੂੰ ਇਹ ਵੱਡੀ ਸਹੂਲਤ ਮਿਲਣੀ ਸ਼ੁਰੂ ਹੋ ਜਾਵੇਗੀ | ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਆਦਮਪੁਰ ਏਅਰਪੋਰਟ ਲਈ ਹਾਈਵੇ ਤੋਂ ਸਿੱਧਾ ਰਸਤਾ ਬਣਾਉਣ ਲਈ ਬਕਾਇਦਾ ਯਤਨ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਏਅਰਪੋਰਟ 'ਤੇ ਜਾਣ ਲਈ ਮੁਸ਼ਕਿਲ ਨਹੀਂ ਹੋਵੇਗੀ | ਉਨ੍ਹਾਂ ਨੇ ਆਦਮਪੁਰ ਤੋਂ ਲੰਬੇ ਸਮੇਂ ਤੋਂ ਲਟਕੇ ਹੋਏ ਪੁਲ ਦੇ ਕੰਮ ਨੂੰ ਦੁਬਾਰਾ ਸ਼ੁਰੂ ਕਰਵਾਉਣ ਬਾਰੇ ਦੱਸਿਆ ਕਿ ਇਸਦਾ ਕੰਮ ਦੁਬਾਰਾ ਸ਼ੁਰੂ ਕਰਵਾਉਣ ਲਈ ਉਨ੍ਹਾਂ ਦੀ ਇੱਕ ਮੀਟਿੰਗ ਹੋਈ ਹੈ ਤੇ ਇਸ ਮਾਮਲੇ ਬਾਰੇ 2 ਸਤੰਬਰ ਨੂੰ ਉਨ੍ਹਾਂ ਨੇ ਹਾਈਵੇ ਅਥਾਰਿਟੀ ਆਫ਼ ਇੰਡੀਆ ਤੇ ਪੰਜਾਬ ਸਰਕਾਰ ਦੇ ਅਫ਼ਸਰਾਂ ਦੀ ਇੱਕ ਮੀਟਿੰਗ ਸੱਦੀ ਹੈ | ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਗਵਾੜਾ ਤੋਂ ਲੈ ਕੇ ਬਿਧੀਪੁਰ ਤੱਕ ਦੇ ਹਾਈਵੇ ਬਾਰੇ ਦੱਸਿਆ ਕਿ ਇਸ ਦੀ ਹਾਲਤ ਠੀਕ ਕਰਵਾਉਣ ਲਈ ਜਲਦੀ ਹੀ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ | ਹਾਈਵੇ, ਸਰਵਿਸ ਲੇਨ ਅਤੇ ਪਾਣੀ ਨਿਕਾਸੀ ਤੋਂ ਇਲਾਵਾ ਪੀ. ਏ. ਪੀ. ਤੋਂ ਰੈਂਪ ਨੂੰ ਠੀਕ ਕਰਵਾ ਕੇ ਅੰਮਿ੍ਤਸਰ ਜਾਣ ਲਈ ਰਸਤਾ ਬਣਵਾਇਆ ਜਾ ਰਿਹਾ ਹੈ, ਇਸ ਕੰਮ ਲਈ 84 ਕਰੋੜ ਤੋਂ ਜ਼ਿਆਦਾ ਦੀ ਰਕਮ ਖ਼ਰਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਮੋਗਾ ਹਾਈਵੇ ਦੇ ਖ਼ਰਾਬ ਹੋਏ ਹਿੱਸੇ ਨੂੰ ਠੀਕ ਕਰਵਾਉਣ ਲਈ 134 ਕਰੋੜ ਰੁਪਏ ਖ਼ਰਚ ਕੀਤਾ ਜਾਵੇਗਾ | ਇੱਕ ਜਾਣਕਾਰੀ ਦਿੰਦੇ ਹੋਏ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਜਲੰਧਰ ਲਈ ਕਈ ਪੁਲਾਂ ਦੇ ਨਿਰਮਾਣ ਲਈ ਪ੍ਰਾਜੈਕਟ ਮਨਜ਼ੂਰ ਕਰਵਾਏ ਹਨ ਤੇ ਕਈਆਂ ਦੇ ਟੈਂਡਰ ਪਾਸ ਹੋ ਗਏ ਹਨ ਤੇ ਕੰਮ ਜਲਦੀ ਸ਼ੁਰੂ ਹੋ ਜਾਵੇਗਾ | ਉਨ੍ਹਾਂ ਨੇ ਸੰਸਦ ਰਤਨ ਐਵਾਰਡ ਮਿਲਣ 'ਤੇ ਪੰਜਾਬੀਆਂ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੇ ਪਿਆਰ ਦੀ ਬਦੌਲਤ ਹੀ ਇਹ ਸਨਮਾਨ ਮਿਲਿਆ ਹੈ | ਇਸ ਮੌਕੇ ਵਿਧਾਇਕ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ,