19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਖੇਤ ਦੀ ਪਹੀ ਦੇ ਵਿਵਾਦ ਨੂੰ ਲੈ ਕੇ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼, ਵੀਡੀਓ ਵਾਇਰਲ <br/>

ਅਜੀਤ ਡੈਸਕ 31-08-2025
ਸ਼ਹਿਣਾ, 30 ਅਗਸਤ (ਸੁਰੇਸ਼ ਗੋਗੀ)-ਪਿੰਡ ਉੱਗੋਕੇ ਵਿਖੇ ਇਕ ਨੌਜਵਾਨ ਵਲੋਂ ਖੇਤ ਵਾਲੀ ਪਹੀ ਦੇ ਵਿਵਾਦ ਦੇ ਚਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ | ਜਾਣਕਾਰੀ ਅਨੁਸਾਰ ਪਰਦੀਪ ਸਿੰਘ ਨੇ ਆਪਣੇ ਖੇਤ ਨੂੰ ਜਾਂਦੀ ਪਹੀ 'ਤੇ ਨਾਜਾਇਜ਼ ਕਬਜ਼ਾ ਕਰਨ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰਨ ਲਈ ਜ਼ਹਿਰੀਲੀ ਦਵਾਈ ਪੀ ਲਈ | ਪਰਦੀਪ ਸਿੰਘ ਦੇ ਪਿਤਾ ਨਿਰਭੈ ਸਿੰਘ ਤੇ ਮਾਤਾ ਜਸਪਾਲ ਕੌਰ ਨੇ ਦੱਸਿਆ ਕਿ ਉਹ ਜਗਜੀਤਪੁਰਾ ਨੂੰ ਜਾਂਦੇ ਕੱਚੇ ਰਸਤੇ 'ਤੇ ਖੇਤੀ ਕਰਦੇ ਹਨ ਅਤੇ ਇਥੇ ਹੀ ਤਿੰਨ ਮਹੀਨੇ ਤੋਂ ਉਨ੍ਹਾਂ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਹੈ | ਉਨ੍ਹਾਂ ਦੋਸ਼ ਲਾਉਂਦੇ ਹੋਏ ਕਿਹਾ ਕਿ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਨੀਅਤ ਨਾਲ ਨੇੜਲੇ ਖੇਤ ਦੇ ਕਿਸਾਨ ਵਲੋਂ ਅੱਜ ਆਪਣੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਦੀ ਜਿਥੇ ਝੋਨੇ ਦੀ ਫ਼ਸਲ ਨੂੰ ਬਰਬਾਦ ਕਰ ਦਿੱਤਾ, ਉਥੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਨੀਅਤ ਨਾਲ ਬਿਨਾਂ ਜਾਣਕਾਰੀ ਜੇ.ਸੀ.ਬੀ. ਮਸ਼ੀਨ ਨਾਲ ਮਿੱਟੀ ਪਾਉਣੀ ਸ਼ੁਰੂ ਕਰ ਦਿੱਤੀ | ਇਸ ਧੱਕੇਸ਼ਾਹੀ ਨੂੰ ਦੇਖਦੇ ਹੋਏ ਉਨ੍ਹਾਂ ਦੇ ਪੁੱਤ ਪ੍ਰਦੀਪ ਸਿੰਘ ਨੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ | ਸਪਰੇਅ ਪੀਣ ਵਾਲੇ ਪ੍ਰਦੀਪ ਸਿੰਘ ਨੇ ਜਿਥੇ ਨੇੜਲੇ ਖੇਤ ਦੇ ਕਿਸਾਨ 'ਤੇ ਧੱਕੇਸ਼ਾਹੀ ਦੇ ਦੋਸ਼ ਲਾਏ, ਉਥੇ ਪੁਲਿਸ ਪ੍ਰਸ਼ਾਸਨ 'ਤੇ ਵੀ ਧੱਕੇਸ਼ਾਹੀ ਦੇ ਗੰਭੀਰ ਦੋਸ਼ ਲਾਏ ਹਨ | ਦੂਜੀ ਧਿਰ ਦੇ ਕਿਸਾਨ ਗੁਰਤੇਜ ਸਿੰਘ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਇਕ ਖੂਹ ਨੂੰ ਪੁਰਾਣਾ ਰਸਤਾ ਜਾਂਦਾ ਹੈ ਪਰ ਜਾਣ ਬੁੱਝ ਕੇ ਇਨ੍ਹਾਂ ਵਲੋਂ ਘਰ ਨੂੰ ਜਾਂਦੇ ਰਸਤੇ 'ਤੇ ਨਾਜਾਇਜ਼ ਤੌਰ 'ਤੇ ਕਬਜ਼ਾ ਕੀਤਾ ਗਿਆ ਸੀ, ਜੋ ਵੀ ਦੋਸ਼ ਲਾਏ ਜਾ ਰਹੇ ਨੇ ਝੂਠੇ ਅਤੇ ਬੇਬੁਨਿਆਦ ਹਨ | ਪੁਲਿਸ ਥਾਣਾ ਸ਼ਹਿਣਾ ਦੇ ਐਸ.ਐਚ.ਓ. ਗੁਰਮਿੰਦਰ ਸਿੰਘ ਨੇ ਦੱਸਿਆ ਕਿ ਪ੍ਰਦੀਪ ਸਿੰਘ ਨੂੰ ਪੁਲਿਸ ਵਲੋਂ ਰੋਕਿਆ ਗਿਆ ਸੀ, ਜਿਸ ਕਾਰਨ ਪੁਲਿਸ ਮੁਲਾਜ਼ਮ ਵੀ ਸਪਰੇਅ ਦਾ ਸ਼ਿਕਾਰ ਹੋ ਗਏ ਅਤੇ ਉਸ ਦੀਆਂ ਖ਼ੁਦ ਦੀਆਂ ਅੱਖਾਂ ਵਿਚ ਵੀ ਸਪਰੇਅ ਦੇ ਸਿੱਟੇ ਪੈ ਗਏ |

ਪਿਛਲੀ ਖ਼ਬਰ ਕੈਨੇਡੀਅਨ ਬਜ਼ੁਰਗ ਨੂੰ ਵਿਆਹ ਦੇ ਜਾਲ 'ਚ ਫਸਾ ਕੇ 6 ਕਰੋੜ 14 ਲੱਖ ਤੋਂ ਵੱਧ ਦੀ ਠੱਗੀ <br/> ਅਗਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।