19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕਰੇ ਕੇਂਦਰ-ਜਾਖੜ

ਅਜੀਤ ਡੈਸਕ 31-08-2025
ਚੰਡੀਗੜ੍ਹ, 30 ਅਗਸਤ (ਅਜੀਤ ਬਿਊਰੋ)-ਪੰਜਾਬ 'ਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਵੱਡੇ ਪੱਧਰ 'ਤੇ ਹੋਏ ਨੁਕਸਾਨ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਤੁਰੰਤ ਕੇਂਦਰੀ ਸਹਾਇਤਾ ਦੇਣ ਦੀ ਅਪੀਲ ਕੀਤੀ ਹੈ | ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੁਲਾਂਕਣ ਟੀਮਾਂ ਤੁਰੰਤ ਭੇਜੀਆਂ ਜਾਣ ਤੇ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ | ਜਾਖੜ ਨੇ ਕਿਹਾ ਕਿ ਪੰਜਾਬ ਭਾਰਤ ਦੀ ਖ਼ੁਰਾਕ ਸੁਰੱਖਿਆ ਅਤੇ ਆਰਥਿਕ ਮਜ਼ਬੂਤੀ ਦਾ ਮੂਲ ਸੂਬਾ ਹੈ, ਇਸ ਲਈ ਕੇਂਦਰ ਵਲੋਂ ਤੁਰੰਤ ਦਖ਼ਲਅੰਦਾਜ਼ੀ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਪੰਜਾਬ ਦੀ ਇਸ ਅÏਖੀ ਘੜੀ ਵਿਚ ਕੇਂਦਰੀ ਸਹਾਇਤਾ ਹੀ ਹਜ਼ਾਰਾਂ ਪ੍ਰਭਾਵਿਤ ਲੋਕਾਂ ਨੂੰ ਉਮੀਦ ਤੇ ਰਾਹਤ ਪ੍ਰਦਾਨ ਕਰ ਸਕਦੀ ਹੈ | ਉਨ੍ਹਾਂ ਜ਼ਿਕਰ ਕੀਤਾ ਕਿ ਪਰਿਵਾਰਾਂ ਦੇ ਪਰਿਵਾਰ ਬੇਘਰ ਹੋ ਚੁੱਕੇ ਹਨ ਅਤੇ ਹਜ਼ਾਰਾਂ ਏਕੜ ਫ਼ਸਲਾਂ ਪਾਣੀ ਹੇਠਾਂ ਆ ਕੇ ਤਬਾਹ ਹੋ ਗਈਆਂ ਹਨ, ਜਿਸ ਨਾਲ ਸੂਬੇ ਦੀ ਆਰਥਿਕਤਾ ਦੇ ਨਾਲ-ਨਾਲ ਰਾਸ਼ਟਰੀ ਖ਼ੁਰਾਕ ਸਪਲਾਈ ਵੀ ਪ੍ਰਭਾਵਿਤ ਹੋਈ ਹੈ |

ਪਿਛਲੀ ਖ਼ਬਰ ਕਠੂਆ-ਮਾਧੋਪੁਰ ਰੇਲ ਮਾਰਗ 'ਤੇ 51 ਰੇਲ ਗੱਡੀਆਂ ਰੱਦ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਸੰਭਾਵਨਾ ਤੋਂ ਕੀਤਾ ਇਨਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।