19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬੜੂ ਸਾਹਿਬ ਟਰੱਸਟ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਗਾਤਾਰ ਜਾਰੀ <br/>

ਅਜੀਤ ਡੈਸਕ 31-08-2025
ਸੰਗਰੂਰ/ਧਰਮਗੜ੍ਹ, 30 ਅਗਸਤ (ਸੁਖਵਿੰਦਰ ਸਿੰਘ ਫੁੱਲ/ ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਹੜ੍ਹ ਪੀੜ੍ਹਤ ਵਾਲੇ ਪਰਿਵਾਰਾਂ ਦੀ ਸਹਾਇਤਾ ਲਈ ਰਾਹਤ ਕਾਰਜ ਲਗਾਤਾਰ ਜਾਰੀ ਹਨ, ਜਿਸ ਦੇ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਕਾਂਵਾਂਵਾਲੀ ਪੱਤਣ ਵਿਚ ਹੜ੍ਹ੍ਹ ਪੀੜਤ ਰਾਹਤ ਕੈਂਪ ਲਗਾਇਆ ਗਿਆ ਹੈ | ਇਸ ਕੈਂਪ ਰਾਹੀਂ ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਘਰੋਂ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ | ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ ਚ ਹੜ੍ਹ ਦੀ ਸਥਿਤੀ ਬੜਾ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ | ਬੜੂ ਸਾਹਿਬ ਦੀ ਟੀਮ ਸਥਾਨਕ ਲੋਕਾਂ ਦੀਆਂ ਜ਼ਰੂਰਤਾਂ ਪੂਰੀਆ ਕਰਨ ਵਿਚ ਪੁੱਜੀ ਹੋਈ ਹੈ, ਜੋ ਲੰਗਰ ਦੇ ਨਾਲ-ਨਾਲ ਹੋਰ ਵੀ ਜ਼ਰੂਰਤਾਂ ਨੂੰ ਪੂਰੀਆ ਕਰਨ ਲਈ ਸੰਭਵ ਕੋਸ਼ਿਸ਼ ਕਰ ਰਹੀ ਹੈ | ਜਾਣਕਾਰੀ ਦਿੰਦਿਆਂ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਅਤੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਵਲੋਂ ਭਰੋਸਾ ਦਿਵਾਇਆ ਗਿਆ ਕਿ ਜਿਹੜ੍ਹੇ ਖੇਤਰਾਂ 'ਚ ਪਾਣੀ ਭਰ ਜਾਣ ਨਾਲ ਹੜ੍ਹ੍ਹ ਵਰਗੀ ਸਥਿਤੀ ਬਣੀ ਹੋਈ ਹੈ, ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣ ਲਈ ਟਰੱਸਟ ਵਲੋ ਰਾਹਤ ਕਿੱਟਾਂ ਪੀੜਤ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹੜ੍ਹ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਲੋੜੀਦਾ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ | ਇਥੇ ਜ਼ਿਕਰਯੋਗ ਹੈ ਕਿ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਿੱਦਿਅਕ ਖੇਤਰ ਦੇ ਨਾਲ-ਨਾਲ ਜਦੋਂ ਵੀ ਦੇਸ਼ 'ਚ ਕਿਸੇ ਤਰ੍ਹਾਂ ਦੀ ਕੁਦਰਤੀ ਆਫ਼ਤ ਆਈ ਹੈ ਤਾਂ ਟਰੱਸਟ ਦੇ ਸੇਵਾਦਾਰਾਂ ਨੇ ਮਦਦ ਲਈ ਅੱਗੇ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ |

ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਅਗਲੀ ਖ਼ਬਰ ਹੜ੍ਹਾਂ ਕਾਰਨ ਪੁੱਤਰਾਂ ਦੀ ਫ਼ਸਲ ਬਰਬਾਦ ਹੁੰਦੀ ਦੇਖ ਕੇ ਬਜ਼ੁਰਗ ਮਾਤਾ ਨੇ ਤਿਆਗੇ ਪ੍ਰਾਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।