18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਲੁਧਿਆਣਾ 'ਚ ਬਣੇਗੀ ਸ਼ਹੀਦ ਊਧਮ ਸਿੰਘ ਦੇ ਨਾਂਅ ਸਕਿੱਲ ਯੂਨੀਵਰਸਿਟੀ <br/>

ਅਜੀਤ ਡੈਸਕ 31-08-2025
ਸੁਨਾਮ ਊਧਮ ਸਿੰਘ ਵਾਲਾ, 30 ਅਗਸਤ (ਸੱਗੂ, ਧਾਲੀਵਾਲ, ਭੁੱਲਰ)-ਪੰਜਾਬ ਤੇ ਦੇਸ਼ 'ਚ ਸਿੱਖਿਆ ਅਤੇ ਸਕਿੱਲ ਦੀ ਕ੍ਰਾਂਤੀ ਲਿਆਉਣ ਲਈ ਅਤੇ ਅਤਿ ਆਧੁਨਿਕ ਹੁਨਰ ਅਤੇ ਉਦਮੀ ਮੁਹਾਰਤ ਹਾਸਲ ਕਰਨ ਲਈ ਲੁਧਿਆਣਾ 'ਚ ਵਿਸ਼ਵ ਪੱਧਰੀ ਯੂਨੀਵਰਸਿਟੀ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦੇ ਨਾਂਅ 'ਤੇ ਖੋਲ੍ਹੀ ਜਾਵੇਗੀ | ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਦੇ ਪ੍ਰਧਾਨ ਮਨਦੀਪ ਸਿੰਘ ਜੋਸਨ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਸਕਿੱਲ ਡਿਵੈਲਪਮੈਂਟ ਐਂਡ ਇੰਨਰਪ੍ਰਰੇਨੁਰਸ਼ਿਪ ਯੂਨੀਵਰਸਿਟੀ ਦੀ ਸਥਾਪਨਾ ਬਾਰੇ ਕੰਬੋਜ ਬਿਰਾਦਰੀ ਵਲੋਂ ਡਾ. ਸੰਦੀਪ ਸਿੰਘ ਕੌੜਾ ਅਤੇ ਬਾਬਾ ਸ੍ਰੀ ਬ੍ਰਹਮਦਾਸ ਗੱਦੀ ਨਸ਼ੀਨ ਮੁੱਖ ਧਾਮ ਭੂਮਨ ਸ਼ਾਹ ਦੀ ਅਗਵਾਈ ਹੇਠ ਰੱਖੇ ਪੋ੍ਰਗਰਾਮ ਵਿਚ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਅਤੇ 'ਆਪ' ਦੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਅਤੇ ਡਾ. ਮਲਕੀਤ ਸਿੰਘ ਥਿੰਦ ਨੇ ਸ਼ਿਰਕਤ ਕੀਤੀ ਅਤੇ ਰਸਮੀ ਤੌਰ 'ਤੇ ਯੂਨੀਵਰਸਿਟੀਆਂ ਦਾ ਐਲਾਨ ਕੀਤਾ ਗਿਆ | ਸ਼ਹੀਦ ਊਧਮ ਸਿੰਘ ਸਕਿੱਲ ਯੂਨੀਵਰਸਿਟੀ ਕੰਬੋਜ ਭਾਈਚਾਰੇ ਵਲੋਂ ਦਾਨ ਕੀਤੀ 50 ਏਕੜ ਜ਼ਮੀਨ 'ਤੇ ਸਥਾਪਤ ਕੀਤੀ ਜਾਵੇਗੀ ਅਤੇ ਇਸ 'ਤੇ ਕਰੀਬ 500 ਕਰੋੜ ਰੁਪਏ ਦੀ ਲਾਗਤ ਆਉਣ ਦਾ ਅੰਦਾਜ਼ਾ ਹੈ | ਇਸ ਮੌਕੇ ਮਾਸਟਰ ਕੇਹਰ ਸਿੰਘ, ਗੁਰਦੀਪ ਸਿੰਘ ਵਿੱਕੀ ਤੇ ਜਸਪਾਲ ਸਿੰਘ ਹਾਂਡਾ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਰਸੀ 'ਤੇ ਵਿਸ਼ੇਸ਼-ਹਰਪ੍ਰੀਤ ਸਿੰਘ ਸ਼ਿਵਾਲਿਕ <br/> ਅਗਲੀ ਖ਼ਬਰ ਰਾਜਸ਼੍ਰੀ 50 ਵੀਕਲੀ ਲਾਟਰੀ 'ਚ 21 ਲੱਖ ਰੁਪਏ ਦਾ ਇਨਾਮ ਅਨਿਲ ਮਹਿਤਾ ਲਾਟਰੀ ਰਾਜਪੁਰਾ ਨੇ ਜਿੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।