10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗੁਰਦੁਆਰਾ ਬਾਲ ਲੀਲ੍ਹਾ (ਪਟਨਾ ਸਾਹਿਬ) ਵਿਖੇ ਨਵੀਂ ਸਰਾਂ ਦੇ ਲੈਂਟਰ ਦੀ ਆਰੰਭਤਾ <br/>

ਅਜੀਤ ਡੈਸਕ 31-08-2025
ਅੰਮਿ੍ਤਸਰ, 30 ਅਗਸਤ (ਜਸਵੰਤ ਸਿੰਘ ਜੱਸ)-ਦਸਵੇਂ ਪਾਤਿਸ਼ਾਹ ਦੀ ਪਾਵਨ ਯਾਦ 'ਚ ਪਟਨਾ ਸਾਹਿਬ 'ਚ ਸੁਸ਼ੋਭਿਤ ਗੁਰਦੁਆਰਾ ਬਾਲ ਲੀਲਾ ਸਾਹਿਬ ਮੈਣੀ ਸੰਗਤ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਹਿਤ ਆਧੁਨਿਕ ਸਹੂਲਤਾਂ ਵਾਲੀਆਂ ਸਰਾਵਾਂ ਦੇ ਵੱਡੇ ਪੱਧਰ 'ਤੇ ਕੀਤੇ ਜਾ ਰਹੇ ਵਿਸਥਾਰ ਦੌਰਾਨ ਸਮੁੱਚੇ ਕੰਪਲੈਕਸ ਦੀ ਬੇਸਮੈਂਟ ਦੇ ਉੱਪਰ ਲੰਗਰ ਹਾਲ, ਨਵੀਂ ਸਰਾਂ ਅਤੇ ਰਸਦਾਂ ਲਈ ਸਟੋਰ ਦੀ ਵਿਵਸਥਾ ਕੀਤੀ ਜਾ ਰਹੀ ਹੈ | ਨਿਰਮਾਣ ਅਧੀਨ ਨਵੀਂ ਸਰਾਂ ਦੀ ਬੇਸਮੈਂਟ ਦੇ ਲੈਂਟਰ ਦੀ ਅਰੰਭਤਾ ਅਰਦਾਸ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਭਾਈ ਰਜਿੰਦਰ ਸਿੰਘ ਮਹਿਤਾ, ਅਜੈਬ ਸਿੰਘ ਅਭਿਆਸੀ, ਜਗਜੀਰ ਸਿੰਘ ਮਾਂਗੇਆਣਾ, ਬਾਬਾ ਗੁਰਵਿੰਦਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਕੰਕਰੀਟ ਦੇ ਬਾਲਟੇ ਪਾ ਕੇ ਕੀਤੀ ਗਈ | ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਕਾਰ ਸੇਵਾ ਦੇ ਖੇਤਰ ਅਤੇ ਪੰਥਕ ਸਮਾਗਮਾਂ ਸਮੇਂ ਵੱਡੇ ਪੱਧਰ 'ਤੇ ਲੰਗਰ ਦੇ ਪ੍ਰਬੰਧਾਂ ਵਿਚ ਸੰਤ ਭੂਰੀ ਵਾਲਿਆਂ ਦਾ ਹਮੇਸ਼ਾਂ ਵੱਡਾ ਯੋਗਦਾਨ ਹੁੰਦਾ ਹੈ | ਇਸ ਮੌਕੇ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ, ਸ਼ਾਹਬਾਜ ਸਿੰਘ ਵਧੀਕ ਸਕੱਤਰ, ਸਤਬੀਰ ਸਿੰਘ ਧਾਮੀ ਓ.ਐਸ.ਡੀ., ਬਾਬਾ ਹਰੀ ਸਿੰਘ, ਬਾਬਾ ਰਤਨ ਸਿੰਘ, ਬਾਬਾ ਰਾਜਨ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਮਿੰਟਾ ਸਿੰਘ, ਬਾਬਾ ਬਲਵੰਤ ਸਿੰਘ, ਬਾਬਾ ਗੁਰਵੰਤ ਸਿੰਘ, ਬਾਬਾ ਚਮਕੌਰ ਸਿੰਘ, ਇੰਜੀ. ਮਨਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬਿਭੋਰ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਸ੍ਰੀ ਚੌਪਈ ਸਾਹਿਬ ਉਚਾਰਨ ਦਿਵਸ <br/> ਅਗਲੀ ਖ਼ਬਰ ਗੁਰਦੁਆਰਾ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਨਾਂਦੇੜ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਟੀਮ ਰਵਾਨਾ-ਡਾ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।