ਅੰਮਿ੍ਤਸਰ, 30 ਅਗਸਤ (ਜਸਵੰਤ ਸਿੰਘ ਜੱਸ)-ਪੰਥਕ ਤੇ ਸਾਹਿਤਕ ਹਲਕਿਆਂ ਲਈ ਦੁਖਦ ਖ਼ਬਰ ਹੈ ਕਿ ਉਘੇ ਸਿੱਖ ਚਿੰਤਕ, ਸ਼ੋ੍ਰਮਣੀ ਕਮੇਟੀ ਦੇ ਸਾਬਕਾ ਸਕੱਤਰ ਅਤੇ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ (65) ਅੱਜ ਸ਼ਾਮ ਅਕਾਲ ਚਲਾਣਾ ਕਰ ਗਏ | ਉਹ ਦਿਲ ਦੇ ਰੋਗ ਤੋਂ ਪੀੜ੍ਹਤ ਸਨ ਅਤੇ ਕੁਝ ਦਿਨਾਂ ਤੋਂ ਸਥਾਨਕ ਇਕ ਪ੍ਰਸਿੱਧ ਨਿੱਜੀ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ, ਜਿਥੇ ਉਨ੍ਹਾਂ ਅੱਜ ਸ਼ਾਮ ਆਖਰੀ ਸਾਹ ਲਿਆ | ਸ. ਬੇਦੀ, ਉਘੇ ਸਾਹਿਤਕਾਰ ਸਵਰਗੀ ਬੇਦੀ ਲਾਲ ਸਿੰਘ ਸਾਹਿਤਕਾਰ ਦੇ ਸਪੁੱਤਰ ਸਨ ਤੇ ਉਨ੍ਹਾਂ ਪੰਥਕ ਮਾਮਲਿਆਂ ਤੇ ਸਾਹਿਤ ਸੰਬੰਧੀ ਦਰਜਨਾਂ ਪੁਸਤਕਾਂ ਸਿੱਖ ਪੰਥ ਤੇ ਸਾਹਿਤ ਦੀ ਝੋਲੀ ਪਾਈਆਂ | ਉਹ ਪੰਥਕ ਮਾਮਲਿਆਂ ਦੇ ਮਾਹਿਰ ਵਿਦਵਾਨ ਵਜੋਂ ਜਾਣੇ ਜਾਂਦੇ ਸਨ ਤੇ ਉਨ੍ਹਾਂ ਦਾ ਸਾਹਿਤਕ ਤੇ ਪੰਥਕ ਹਲਕਿਆਂ ਵਿਚ ਬਹੁਤ ਸਤਿਕਾਰ ਸੀ | ਇਸੇ ਦੌਰਾਨ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਭਾਈ ਗੁਰਇਕਬਾਲ ਸਿੰਘ, ਕੁਲਵੰਤ ਸਿੰਘ ਮੰਨਣ, ਸਤਬੀਰ ਸਿੰਘ ਧਾਮੀ, ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸ਼ਾਹਬਾਜ਼ ਸਿੰਘ, ਜਸਵਿੰਦਰ ਸਿੰਘ ਜੱਸੀ, ਹਰਭਜਨ ਸਿੰਘ ਵਕਤਾ, ਬਲਵਿੰਦਰ ਸਿੰਘ ਜੌੜਾਸਿੰਘ, ਰਾਮ ਸਿੰਘ ਭਿੰਡਰ, ਅਮਰਬੀਰ ਸਿੰੰਘ ਢੋਟ, ਕੁਲਜੀਤ ਸਿੰਘ ਸਿੰਘ ਬ੍ਰਦਰਜ਼ ਆਦਿ ਨੇ ਵੀ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਸ. ਬੇਦੀ ਦੇ ਵਿਛੋੜੇ ਨੂੰ ਸਿੱਖ ਜਗਤ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ |