28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅਮਨ ਅਰੋੜਾ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 11 ਟਰੱਕ ਰਵਾਨਾ <br/>

ਅਜੀਤ ਡੈਸਕ 31-08-2025
ਚੰਡੀਗੜ੍ਹ, 30 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੋਸ਼ ਲਗਾਇਆ ਕਿ ਪੰਜਾਬ ਬਿਪਤਾ ਦੀ ਘੜੀ 'ਚੋਂ ਲੰਘ ਰਿਹਾ ਹੈ ਪਰ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪ ਹੈਰਾਨ ਕਰਨ ਵਾਲੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਕੇਂਦਰ ਨੂੰ ਤੁਰੰਤ ਪੈਕੇਜ ਜਾਰੀ ਕਰਨ ਲਈ ਦਬਾਅ ਪਾਉਣ ਦੀ ਬਜਾਏ ਭਾਜਪਾ ਆਗੂਆਂ ਵਲੋਂ ਸਿਰਫ਼ ਸੂਬਾ ਸਰਕਾਰ ਦੀਆਂ ਕਮੀਆਂ ਲੱਭਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਸੁਨਾਮ ਦੀ ਅਨਾਜ ਮੰਡੀ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਸਮੱਗਰੀ ਦੇ 11 ਟਰੱਕ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਪਾਣੀ ਦੇ ਕੋਟੇ 'ਚ ਕਟੌਤੀ ਕਰਨ ਬਾਰੇ ਕਹਿਣ ਨਾਲ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ, ਕੇਂਦਰ ਸਰਕਾਰ ਤੇ ਪੰਜਾਬ ਦੇ ਭਾਜਪਾ ਆਗੂਆਂ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਮਹਿਜ਼ 6800 ਰੁਪਏ ਪ੍ਰਤੀ ਏਕੜ ਦੇਣ ਦੀ ਬਿਜਾਏ ਮੁਆਵਜ਼ਾ ਰਾਸ਼ੀ ਨੂੰ ਵਧਾਇਆ ਜਾਵੇ | ਪੂਰੇ ਦੇਸ਼ ਦਾ ਢਿੱਡ ਭਰਨ ਵਾਲੇ ਸੂਬੇ ਪੰਜਾਬ ਦਾ ਲੱਖਾਂ ਏਕੜ ਫ਼ਸਲੀ ਨੁਕਸਾਨ ਹੋਇਆ ਹੈ | ਇਸ ਲਈ ਸੂਬੇ ਨੂੰ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਸਹਾਇਤਾ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ |

ਪਿਛਲੀ ਖ਼ਬਰ ਭਾਕਿਯੂ (ਰਾਜੇਵਾਲ) ਵਲੋਂ ਮਰਹੂਮ ਸਾਬਕਾ ਗਵਰਨਰ ਸਤਿਆਪਾਲ ਮਲਿਕ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ ਅਗਲੀ ਖ਼ਬਰ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀ ਹੈ 'ਆਪ'-ਅਮਨਦੀਪ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।