ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ 'ਚ ਪ੍ਰਵਾਸੀ ਮਜ਼ਦੂਰ ਵਲੋਂ 5 ਸਾਲਾ ਬੱਚੇ ਨੂੰ ਅਗਵਾ ਕਰਨ ਉਪਰੰਤ ਉਸ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਨੂੰ ਲੈ ਕੇ ਪ੍ਰਵਾਸੀਆਂ ਖ਼ਿਲਾਫ਼ ਬਿਨਾਂ ਕਿਸੇ ਦੇਰੀ ਸਖ਼ਤ ਕਾਨੂੰਨ ਬਣਾ ਕੇ ਪੰਜਾਬ ਸਰਕਾਰ ਤੋਂ ਲਾਗੂ ਕਰਵਾਉਣ ਲਈ ਅੱਜ ਸਿੱਖ, ਕਿਸਾਨ, ਸਮਾਜਿਕ ਤੇ ਦਲਿਤ ਜਥੇਬੰਦੀਆਂ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਮਿ੍ਤਕ ਬੱਚੇ ਹਰਬੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਪੰਜਾਬ ਭਰ 'ਚੋਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪਹੁੰਚ ਕੇ ਜਿਥੇ ਬੱਚੇ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ, ਉਥੇ ਇਸ ਘਿਣਾਉਣੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਵਾਸੀਆਂ ਖ਼ਿਲਾਫ਼ ਜੰਮ ਕੇ ਭੜਾਸ ਕੱਢੀ | ਇਸ ਇਕੱਠ 'ਚ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਪੰਥ ਅਕਾਲੀ ਅਰਬਾਂ ਖਰਬਾਂ ਤਰਨਾ ਦਲ, ਦਲ ਖ਼ਾਲਸਾ, ਆਵਾਜ਼-ਏ-ਕੌਮ, ਮਿਸਲ ਪੰਜ ਆਬ, ਸ਼ੋ੍ਰਮਣੀ ਅਕਾਲੀ ਦਲ (ਅ), ਬੇਗਮਪੁਰਾ ਟਾਈਗਰ ਫੋਰਸ, ਭਗਵਾਨ ਵਾਲਮੀਕਿ ਧਰਮ ਰਕਸ਼ਾ ਸਮਿਤੀ, ਕੰਢੀ ਕਿਰਸਾਣ ਯੂਨੀਅਨ ਪੰਜਾਬ, ਦੋਆਬਾ ਜਨਰਲ ਕੈਟਾਗਰੀ ਫ਼ਰੰਟ, ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਤਰਨਾ ਦਲ ਬਜਵਾੜਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਲਾਚੋਵਾਲ, ਭਾਰਤੀ ਕਿਸਾਨ ਯੂਨੀਅਨ ਦੋਆਬਾ, ਸਿੱਖ ਨੌਜਵਾਨ ਫ਼ਰੰਟ ਹੁਸ਼ਿਆਰਪੁਰ, ਵਿਸ਼ਵ ਦੋਆਬਾ ਰਾਜਪੂਤ ਸਭਾ ਪੰਜਾਬ, ਯੰਗ ਖ਼ਾਲਸਾ ਗਰੁੱਪ ਤੇ ਮਾਤਾ ਅਮਰ ਕੌਰ-ਚਰਨ ਕੌਰ ਵੈੱਲਫੇਅਰ ਸੁਸਾਇਟੀ ਆਦਿ ਜਥੇਬੰਦੀਆਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਇਕੱਠ ਨੂੰ ਲੱਖਾ ਸਿਧਾਣਾ, ਅਮਿਤੋਜ ਸਿੰਘ ਮਾਨ, ਬਾਬਾ ਰਾਜਾ ਰਾਜ ਸਿੰਘ (ਅਰਬਾਂ ਖਰਬਾਂ ਤਰਨਾ ਦਲ), ਭਾਈ ਬਲਦੇਵ ਸਿੰਘ ਬਡਾਲਾ, ਭਾਈ ਸੁਖਜੀਤ ਸਿੰਘ ਖੋਸਾ, ਮਨਜੀਤ ਸਿੰਘ ਕਰਤਾਰਪੁਰ (ਆਵਾਜ਼-ਏ-ਕੌਮ), ਪਰਮਜੀਤ ਸਿੰਘ ਮੰਡ (ਦਲ ਖ਼ਾਲਸਾ), ਬਾਬਾ ਗੁਰਦੇਵ ਸਿੰਘ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਤਰਨਾ ਦਲ, ਗੰਗਵੀਰ ਸਿੰਘ ਰਾਠੌਰ, ਮਨਜੀਤ ਸਿੰਘ ਰਾਏ (ਕਿਸਾਨ ਆਗੂ), ਐਡਵੋਕੇਟ ਗੁਰਵਿੰਦਰ ਸਿੰਘ ਸਿੱਧੂ, ਗੁਰਨਾਮ ਸਿੰਘ ਸਿੰਗੜੀਵਾਲਾ (ਸ਼੍ਰੋ.ਅ.ਦ. ਅੰਮਿ੍ਤਸਰ), ਤੇਜੀ ਮਾਂਗਟ (ਮਿਸਲ ਸਤਲੁਜ), ਜਥੇਦਾਰ ਅਕਬਰ ਸਿੰਘ ਬੂਰੇ ਜੱਟਾਂ (ਆਜ਼ਾਦ ਕਿਸਾਨ ਕਮੇਟੀ ਲਾਚੋਵਾਲ), ਭੁਪਿੰਦਰ ਸਿੰਘ ਸੱਜਣ, ਬਲਵੀਰ ਸਿੰਘ ਫੁਗਲਾਣਾ (ਜਨਰਲ ਕੈਟਾਗਰੀ ਫਰੰਟ ਦੁਆਬਾ), ਨੋਬਲਜੀਤ ਸਿੰਘ ਬੁੱਲ੍ਹੋਵਾਲ (ਆਵਾਜ਼-ਏ-ਕੌਮ), ਕਰਨੈਲ ਸਿੰਘ ਲਵਲੀ (ਸਿੱਖ ਨੌਜਵਾਨ ਫਰੰਟ), ਰਣਵੀਰ ਸਿੰਘ ਬੈਂਸਤਾਨੀ ਆਦਿ ਨੇ ਸੰਬੋਧਨ ਕਰਦਿਆਂ ਜਿਥੇ ਮਾਸੂਮ ਹਰਬੀਰ ਸਿੰਘ ਦੇ ਕਾਤਲ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ, ਉਥੇ ਪੰਜਾਬ ਦੀ ਧਰਤੀ 'ਤੇ ਪ੍ਰਵਾਸੀਆਂ ਦੀ ਵੱਧ ਰਹੀ ਆਬਾਦੀ ਦੇ ਮੱਦੇਨਜ਼ਰ ਸਖ਼ਤ ਕਾਨੂੰਨ ਬਣਾਉਣ ਦੀ ਸਰਕਾਰ ਤੋਂ ਮੰਗ ਕੀਤੀ ਗਈ | ਇਕੱਠ ਉਪਰੰਤ ਜਥੇਬੰਦੀਆਂ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਵਿਸ਼ਾਲ ਰੋਸ ਮਾਰਚ ਮਿੰਨੀ ਸਕੱਤਰੇਤ ਤੱਕ ਕੱਢਿਆ ਗਿਆ | ਇਸ ਮੌਕੇ ਬੱਚੇ ਹਰਬੀਰ ਸਿੰਘ ਦੇ ਪਿਤਾ ਅਮਨਦੀਪ ਸਿੰਘ, ਬਾਬਾ ਗੁਰਪ੍ਰੀਤ ਸਿੰਘ ਚੀਮਾ, ਹਰਜਿੰਦਰ ਸਿੰਘ ਜਿੰਦਾ, ਗੌਰਵ ਰਾਣਾ (ਸਾਂਝਾ ਮੋਰਚਾ), ਜਤਿੰਦਰਪਾਲ ਸਿੰਘ ਮਝੈਲ, ਬਲਦੇਵ ਸਿੰਘ, ਸੁਖਦੇਵ ਸਿੰਘ ਫਗਵਾੜਾ, ਗੁਰਦੀਪ ਸਿੰਘ ਖੁਣ-ਖੁਣ, ਬਾਬਾ ਬੂਟਾ ਸਿੰਘ ਮਸਾਣੀਆਂ, ਅਨਮੋਲਦੀਪ ਸਿੰਘ, ਪ੍ਰਭਦੀਪ ਸਿੰਘ ਪ੍ਰਭ, ਬਲਰਾਜ ਸਿੰਘ ਚੌਹਾਨ, ਗੁਰਿੰਦਰ ਸਿੰਘ ਗੋਲਡੀ, ਗੁਰਨਾਮ ਸਿੰਘ ਮੂਨਕਾਂ, ਜਗਜੀਤ ਸਿੰਘ ਯੰਗ ਖ਼ਾਲਸਾ ਗਰੁੱਪ, ਅਮਰਜੀਤ ਸਿੰਘ ਹੁਸ਼ਿਆਰਪੁਰ, ਸਰਬਜੋਤ ਸਿੰਘ ਹਰਿਆਣਾ, ਅਸ਼ੋਕ ਸੱਲ੍ਹਣ, ਕਰਨੈਲ ਸਿੰਘ ਘੋੜੇਬਾਹਾ, ਸੁਖਵਿੰਦਰ ਸਿੰਘ ਹੁਸ਼ਿਆਰਪੁਰ, ਜਸਵੀਰ ਸਿੰਘ ਸੀਕਰੀ, ਹਰਪ੍ਰੀਤ ਸਿੰਘ ਲਾਲੀ, ਸਿਮਰਨਜੀਤ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |