ਅੰਮਿ੍ਤਸਰ, 20 ਸਤੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਅਤੇ ਅਨਿੰ੍ਹਨ ਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰੀਬ ਮਹੀਨਾ ਪਹਿਲਾਂ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਾਮ ਦੇ ਗੁਰਦੁਆਰਾ ਸ੍ਰੀ ਧੁਬੜੀ ਸਾਹਿਬ ਤੋਂ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਆਰੰਭ ਕੀਤੇ ਗਏ ਸ਼ਹੀਦੀ ਨਗਰ ਕੀਰਤਨ ਨਾਲ ਵੱਖ-ਵੱਖ ਸੂਬਿਆਂ ਅੰਦਰ ਵੱਸਦੀਆਂ ਸਿੱਖ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਨਾਲ-ਨਾਲ ਮੁਸਲਿਮ, ਹਿੰਦੂ ਅਤੇ ਹੋਰ ਭਾਈਚਾਰਿਆਂ ਦੇ ਲੋਕਾਂ ਵਿਚ ਵੀ ਸ਼ਤਾਬਦੀ ਸੰਬੰਧੀ ਚੇਤਨਾ ਪੈਦਾ ਕਰਨ ਪ੍ਰਤੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਕਾਫੀ ਹੱਦ ਤੱਕ ਸਫ਼ਲ ਸਿੱਧ ਹੋ ਰਹੀ ਹੈ ਅਤੇ ਸ਼ੋ੍ਰਮਣੀ ਕਮੇਟੀ ਦੇ ਇਸ ਨਿਵੇਕਲੇ ਉਦਮ ਨੇ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਵੱਸਦੇ ਗ਼ੈਰ ਸਿੱਖ ਭਾਈਚਾਰਿਆਂ ਵਿਚ ਵੀ ਗੁਰੂ ਸਾਹਿਬ ਅਤੇ ਸਿੱਖ ਧਰਮ ਪ੍ਰਤੀ ਸ਼ਰਧਾ ਤੇ ਸਤਿਕਾਰ ਦੀ ਭਾਵਨਾ ਪੈਦਾ ਕੀਤੀ ਹੈ |