17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰਦੁਆਰਾ ਸ੍ਰੀ ਪਲਾਹ ਸਾਹਿਬ ਦਾ ਸਾਲਾਨਾ ਜੋੜ ਮੇਲਾ ਉਤਸ਼ਾਹ ਨਾਲ ਮਨਾਇਆ ਵੱਡੀ ਗਿਣਤੀ 'ਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ <br/>

ਅਜੀਤ ਡੈਸਕ 21-09-2025
ਅੰਮਿ੍ਤਸਰ, 20 ਸਤੰਬਰ (ਹਰਮਿੰਦਰ ਸਿੰਘ)-ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਖੈਰਾਬਾਦ ਦਾ ਸਾਲਾਨਾ ਜੋੜ ਮੇਲਾ ਸ਼ੋ੍ਰਮਣੀ ਕਮੇਟੀ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਯਤਨਾਂ ਨਾਲ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਇਸ ਸੰਬੰਧ 'ਚ 1 ਸਤੰਬਰ ਤੋਂ ਚਲ ਰਹੀਆਂ ਅਖੰਡ ਪਾਠ ਦੀਆਂ ਲੜੀਆਂ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਬਾਹਰਵਾਰ ਵਿਸ਼ਾਲ ਪੰਡਾਲ 'ਚ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਕਈ ਹੋਰ ਪੰਥ ਪ੍ਰਸਿੱਧ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਲਗਾਈ | ਇਸ ਦੌਰਾਨ ਢਾਡੀ ਜਥਿਆਂ ਵਲੋਂ ਬੀਰ ਰਸੀ ਵਾਰਾਂ ਅਤੇ ਕਵੀਸ਼ਰਾਂ ਵਲੋਂ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਜੋੜ ਮੇਲੇ ਦੀ ਵਧਾਈ ਦਿੱਤੀ | ਇਸ ਦੌਰਾਨ ਮੈਨੇਜਰ ਬਿਕਰਮਜੀਤ ਸਿੰਘ ਅਤੇ ਅਜੈ ਸਿੰਘ ਵਲੋਂ ਸ. ਰਣੀਕੇ ਅਤੇ ਮੈਨੇਜਰ ਧੰਗੇੜਾ ਤੋਂ ਇਲਾਵਾ ਹੋਰ ਆਈਆਂ ਸ਼ਖ਼ਸੀਅਤਾਂ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਲੰਗਰ ਲਗਾਏ ਗਏ | ਇਸ ਤੋਂ ਇਲਾਵਾ ਗੁੰਮਟਾਲਾ, ਮਾਲਾਵਾਲੀ, ਤਾਬੋ ਵਾਲੀ ਅਤੇ ਇਲਾਕੇ ਦੀਆਂ ਹੋਰ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਰਸਤਿਆਂ 'ਤੇ ਲੰਗਰ ਲਗਾਏ ਗਏ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼ੋ੍ਰਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਜਥੇ. ਹਰਦਲਬੀਰ ਸਿੰਘ ਸ਼ਾਹ, ਸਾਬਕਾ ਕੌਂਸਲਰ ਬਲਜੀਤ ਸਿੰਘ ਗੁਮਟਾਲਾ, ਮਾ. ਪ੍ਰਦੀਪ ਸਿੰਘ, ਸੁਖਵਿੰਦਰ ਸਿੰਘ ਵਾਹਲਾ, ਬਲਕਾਰ ਸਿੰਘ ਸੋਹਲ, ਅਮਨਦੀਪ ਸਿੰਘ ਛੀਨਾ, ਮਾਣਕ ਸਿੰਘ, ਜੋਗਿੰਦਰ ਸਿੰਘ ਕੰਬੋਜ, ਰਣਜੀਤ ਸਿੰਘ ਗੋਲਡੀ, ਹਰਮਨ ਗੁਮਟਾਲਾ, ਹਰਪਾਲ ਸਿੰਘ ਗੁਮਟਾਲਾ, ਬਾਬਾ ਕੁਲਵਿੰਦਰ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ ਪੰਡੋਰੀ, ਮਨਜੀਤ ਸਿੰਘ, ਜਗੀਰ ਸਿੰਘ, ਦਲਬੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪਾਕਿ ਗੁਰਦੁਆਰਾ ਕਮੇਟੀ ਨੇ ਬੈਠਕ ਕਰ ਕੇ ਭਾਰਤੀ ਕਾਰਵਾਈ ਵਿਰੁੱਧ ਮਤਾ ਕੀਤਾ ਪਾਸ <br/> ਅਗਲੀ ਖ਼ਬਰ ਮੁੱਦਕੀ ਵਾਸੀ ਨੌਜਵਾਨ ਦੀ ਅਮਰੀਕਾ 'ਚ ਟਰੱਕ ਹਾਦਸੇ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।