17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅੰਮਿ੍ਤਸਰ 'ਚ ਪੰਜ ਕਿੱਲੋ ਹੈਰੋਇਨ ਸਮੇਤ ਇਕ ਕਾਬੂ <br/>

ਅਜੀਤ ਡੈਸਕ 21-09-2025
ਅੰਮਿ੍ਤਸਰ, 20 ਸਤੰਬਰ (ਗਗਨਦੀਪ ਸ਼ਰਮਾ)-ਕਾਉਂਟਰ ਇੰਟੈਲੀਜੈਂਸ ਅੰਮਿ੍ਤਸਰ ਵਲੋਂ ਸਰਹੱਦ ਪਾਰੋਂ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਸ ਦੇ ਇਕ ਸੰਚਾਲਕ ਨੂੰ ਪੰਜ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸੀ. ਆਈ. ਦੀ ਟੀਮ ਨੂੰ ਅੰਮਿ੍ਤਸਰ ਦੇ ਪਿੰਡ ਧਨੋਏ ਕਲਾਂ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਖਾਸ ਖੁਫੀਆ ਜਾਣਕਾਰੀ ਮਿਲੀ ਸੀ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਪਵਨਦੀਪ ਸਿੰਘ ਵਾਸੀ ਪਿੰਡ ਬਹਿੜਵਾਲ, ਅੰਮਿ੍ਤਸਰ ਨੂੰ ਹੈਰੋਇਨ ਦੀ ਖੇਪ ਸਮੇਤ ਕਾਬੂ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਪਵਨਦੀਪ ਨੇ ਖ਼ੁਲਾਸਾ ਕੀਤਾ ਕਿ ਉਹ ਵਿਦੇਸ਼ ਰਹਿੰਦੇ ਹਰਪਾਲ ਸਿੰਘ, ਜੋ ਕਿ ਅੰਮਿ੍ਤਸਰ ਦੇ ਪਿੰਡ ਕੋਹਾਲਾ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਅਮਰੀਕਾ ਵਿਚ ਰਹਿ ਰਿਹਾ ਹੈ, ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ | ਉਹ ਪਾਕਿਸਤਾਨ ਸਥਿਤ ਤਸਕਰਾਂ ਦੇ ਸਿੱਧੇ ਸੰਪਰਕ ਵਿਚ ਹੈ ਅਤੇ ਡਰੋਨ ਦੀ ਮਦਦ ਨਾਲ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਕਈ ਖੇਪਾਂ ਦਾ ਪ੍ਰਬੰਧ ਕਰਦਾ ਸੀ | ਡੀ. ਜੀ. ਪੀ. ਯਾਦਵ ਨੇ ਦੱਸਿਆ ਕਿ ਇਸ ਸੰਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮਿ੍ਤਸਰ ਵਿਖੇ ਮਾਮਲਾ ਦਰਜ ਕਰਕੇ ਉਕਤ ਨੈੱਟਵਰਕ ਦੇ ਅਗਲੇ-ਪਿਛਲੇ ਸੰਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਕੱਲ੍ਹ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਗਲੀ ਖ਼ਬਰ ਸਰਕਾਰ ਵਲੋਂ 37 ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।