ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਬਲੂਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ, ਨੇ ਰਮਨਦੀਪ ਕੌਰ ਜੋ ਕਿ ਪਿੰਡ ਮੀਨੀਆ ਜ਼ਿਲ੍ਹਾ ਮੋਗਾ ਦੇ ਵਸਨੀਕ ਹਨ, ਦਾ ਯੂ. ਕੇ. ਜਾਣ ਦਾ ਸੁਪਨਾ ਪੂਰਾ ਕੀਤਾ | ਰਮਨਦੀਪ ਕੌਰ ਤੇ ਉਸ ਦੇ ਪਰਿਵਾਰ ਵਲੋਂ ਬਲੂਬਰਡ ਸੰਸਥਾ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਉਨ੍ਹਾਂ ਨੇ ਕਾਫ਼ੀ ਸੰਸਥਾਵਾਂ ਵਿਚ ਆਪਣੀ ਫਾਈਲ ਬਾਰੇ ਪਤਾ ਕੀਤਾ ਸੀ, ਪਰ ਕਿਸੇ ਨੇ ਵੀ ਬਲੂਬਰਡ ਸੰਸਥਾ ਵਾਂਗ ਪਾਰਦਰਸ਼ਤਾ ਨਹੀਂ ਦਿਖਾਈ | ਸੰਸਥਾ ਨੇ ਉਨ੍ਹਾਂ ਦੀ ਫਾਈਲ ਨੂੰ ਵਧੀਆ ਢੰਗ ਨਾਲ ਤਿਆਰ ਕੀਤਾ ਤੇ ਯੂ. ਕੇ. ਦਾ ਸਟੱਡੀ ਵੀਜ਼ਾ ਹਾਸਿਲ ਕਰ ਕੇ ਦਿੱਤਾ | ਇਸ ਮੌਕੇ ਸਮੂਹ ਸਟਾਫ਼ ਵਲੋਂ ਰਮਨਦੀਪ ਕੌਰ ਨੂੰ ਆਉਣ ਵਾਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸੰਸਥਾ ਦੇ ਮਾਲਕ ਜੱਗਾ ਸਿੰਘ ਨੇ ਰਮਨਦੀਪ ਕੌਰ ਨੂੰ ਵੀਜ਼ੇ ਦੀ ਕਾਪੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਹਰ ਪ੍ਰਕਾਰ ਦੇ ਵੀਜ਼ੇ ਲਗਵਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਜੋ ਬੱਚੇ ਵਿਦੇਸ਼ ਪੜ੍ਹਾਈ ਕਰਨ ਜਾਂਦੇ ਹਨ, ਸੰਸਥਾ ਵਲੋਂ ਉਨ੍ਹਾਂ ਦੇ ਵਧੀਆ ਕਾਲਜਾਂ ਵਿਚ ਦਾਖ਼ਲੇ ਕਰਵਾਏ ਜਾਂਦੇ ਹਨ |