23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਆਪਣੀ ਟੀਮ ਨਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਪੁੱਜੇ ਪ੍ਰਧਾਨ ਤੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ

ਅਜੀਤ ਡੈਸਕ 30-08-2025
ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਆਪਣੀ ਸਮੁੱਚੀ ਟੀਮ ਤੇ ਯੂਥ ਵਿੰਗ ਦੇ ਨੌਜਵਾਨਾਂ ਨੂੰ ਨਾਲ ਲੈ ਕੇ ਤਰਨਤਾਰਨ ਜ਼ਿਲ੍ਹੇ ਦੇ ਹਲਕਾ ਖਡੂਰ ਸਾਹਿਬ 'ਚ ਸਮਗਰੀ ਵੀ ਵੰਡ ਕੇ ਆਏ ਅਤੇ ਆਪ ਸਾਰੀ ਟੀਮ ਨਾਲ ਸੇਵਾ ਵੀ ਕਰ ਕੇ ਆਏ | ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਗੁਰਮਿੰਦਰਜੀਤ ਸਿੰਘ ਬਬਲੂ, ਜ਼ਿਲ੍ਹਾ ਮੀਡੀਆ ਸੈਕਟਰੀ ਅੰਮਿ੍ਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ, ਸੰਗਠਨ ਇੰਚਾਰਜ ਅਤੇ ਮੈਂਬਰ ਪਲੈਨਿੰਗ ਬੋਰਡ ਦਵਿੰਦਰ ਸਿੰਘ ਤਖ਼ਤੂਪੁਰਾ, ਯੂਥ ਜ਼ਿਲ੍ਹਾ ਪ੍ਰਧਾਨ ਗੁਰਰਾਜ ਸਿੰਘ ਧਾਲੀਵਾਲ, ਯੂਥ ਵਿੰਗ ਦੇ ਹਲਕਾ ਇੰਚਾਰਜ ਦਰਸ਼ਵੀਰ ਸਿੰਘ ਢੁੱਡੀਕੇ, ਸਰਪੰਚ ਹਰਦੀਪ ਸਿੰਘ ਤਖ਼ਤੂਪੁਰਾ, ਸੁਰਜੀਤ ਸਿੰਘ ਰਣਸੀਂਹ ਖ਼ੁਰਦ, ਦਵਿੰਦਰ ਸਿੰਘ ਲੁਹਾਰਾ, ਸਿੱਖਿਆ ਕੋਆਰਡੀਨੇਟਰ ਜਸਦੀਪ ਸਿੰਘ ਗੈਰੀ, ਸਰਪੰਚ ਮਨਜਿੰਦਰ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਚੇਅਰਮੈਨ ਮਧੇਕੇ ਨੇ ਕਿਹਾ ਕਿ ਕੁਦਰਤ ਦੀ ਕਰਨੀ ਨੂੰ ਇਨਸਾਨ ਰੋਕ ਤਾਂ ਨਹੀਂ ਸਕਦਾ ਪਰ ਕੁਦਰਤ ਦੀ ਆਫ਼ਤ ਨਾਲ ਹੋਣ ਵਾਲੇ ਨੁਕਸਾਨ ਨੂੰ ਅਸੀਂ ਪੂਰਾ ਕਰ ਸਕਦੇ ਹਾਂ | ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕ ਸਾਡਾ ਹੀ ਹਿੱਸਾ ਹਨ | ਇਸ ਕਰ ਕੇ ਸਾਨੂੰ ਹਰ ਇਨਸਾਨ ਨੂੰ ਤਿਲਫੁਲ ਯੋਗਦਾਨ ਪਾ ਕੇ ਹੜ੍ਹ ਪੀੜਤ ਵੀਰਾਂ ਦਾ ਦਰਦ ਵੰਡਾਉਣਾ ਚਾਹੀਦਾ ਹੈ | ਇਸ ਮੌਕੇ ਚੇਅਰਮੈਨ ਬਰਿੰਦਰ ਕੁਮਾਰ ਤੇ ਉਨ੍ਹਾਂ ਦੀ ਟੀਮ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ ਜੋ ਆਪਣੇ ਸਾਰੇ ਮੰਤਰੀ ਤੇ ਵਿਧਾਇਕ ਸਾਹਿਬਾਨ ਦੀਆਂ ਡਿਊਟੀਆਂ ਹੜ੍ਹ ਪੀੜਤ ਇਲਾਕਿਆਂ 'ਚ ਲਗਾ ਕੇ ਦੁਖੀ ਲੋਕਾਂ ਦੀ ਹਰ ਮਦਦ ਕਰ ਰਹੇ ਹਨ | ਇਸ ਮੌਕੇ ਸੁਖਪ੍ਰੀਤ ਤਖਾਣਵੱਧ ਬਲਾਕ ਪ੍ਰਧਾਨ, ਗੁਰਚਰਨ ਰਾਉਕੇ ਬਲਾਕ ਪ੍ਰਧਾਨ ਅਤੇ ਯੂਥ ਵਿੰਗ ਦੇ ਵੱਡੀ ਗਿਣਤੀ 'ਚ ਨੌਜਵਾਨ ਹਾਜ਼ਰ ਸਨ |
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਮੋਗਾ ਵਲੋਂ ਮੁਆਵਜ਼ਾ ਰਾਸ਼ੀ ਦੇ ਸੰਬੰਧ 'ਚ ਪੈਦਲ ਮਾਰਚ ਤੇ ਡੀ. ਸੀ. ਮੋਗਾ ਨੂੰ ਸੌਂਪਿਆ ਮੰਗ-ਪੱ... ਅਗਲੀ ਖ਼ਬਰ ਪ੍ਰਵਾਸੀ ਭਾਰਤੀ ਗੁਰਮੇਲ ਸਿੰਘ ਗੇਲਾ ਕੈਨੇਡਾ ਤੇ ਬਲਜਿੰਦਰ ਸਿੰਘ ਯੂ. ਕੇ. ਵਲੋਂ ਡੇਢ ਲੱਖ ਦੀ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।