23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਦੁਕਾਨ ਮਕਾਨ ਬਚਾਊ ਸੰਘਰਸ਼ ਕਮੇਟੀ ਤੇ ਭਾਕਿਯੂ ਏਕਤਾ ਉਗਰਾਹਾਂ ਵਲੋਂ ਦੁੱਨੇਕੇ ਵਿਖੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 30-08-2025
ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਦੁਕਾਨ ਮਕਾਨ ਬਚਾਊ ਸੰਘਰਸ਼ ਕਮੇਟੀ ਦੁੱਨੇਕੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਦੁੱਨੇਕੇ ਵਿਖੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ 'ਚ ਭਾਰਤ ਮਾਲਾ ਪ੍ਰਾਜੈਕਟ ਅਧੀਨ ਹੋ ਰਹੇ ਉਜਾੜੇ ਦੇ ਵਿਰੋਧ 'ਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ | ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਮੋਗਾ-2 ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ ਨੇ ਕਿਹਾ ਕਿ ਇਹ ਆਮ ਲੋਕਾਂ ਨਾਲ ਬਹੁਤ ਵੱਡਾ ਧੱਕਾ ਹੈ ਕਿ ਸਰਕਾਰ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤੇ ਬਿਨਾਂ ਉਨ੍ਹਾਂ ਦੇ ਘਰ ਢਾਹ ਰਹੀ ਹੈ | ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਧੱਕੇਸ਼ਾਹੀ ਦਾ ਆਲਮ ਇਹ ਹੈ ਕਿ ਲੋਕਾਂ ਦੇ ਮੋਗਾ-ਫ਼ਿਰੋਜ਼ਪੁਰ ਰੋਡ 'ਤੇ ਬਣੇ ਕੀਮਤੀ ਮਕਾਨਾਂ ਨੂੰ ਵੀ ਚਾਹੀ ਜ਼ਮੀਨ ਦਿਖਾ ਆਪਣੀ ਮਰਜ਼ੀ ਨਾਲ ਨਿਗੂਣਾ ਮੁਆਵਜ਼ਾ ਤਹਿ ਕਰ ਲੋਕਾਂ ਦੇ ਘਰ ਤਹਿਸ ਨਹਿਸ ਕੀਤੇ ਜਾ ਰਹੇ ਹਨ | ਬਲਾਕ ਮੋਗਾ-1 ਪ੍ਰਧਾਨ ਜਗਜੀਤ ਸਿੰਘ ਮੱਦੋਕੇ, ਬਲਾਕ ਧਰਮਕੋਟ ਦੇ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ, ਬਲਾਕ ਨਿਹਾਲ ਸਿੰਘ ਵਾਲਾ ਦੇ ਸਕੱਤਰ ਬੂਟਾ ਸਿੰਘ ਭਾਗੀਕੇ ਨੇ ਕਿਹਾ ਕਿ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਜਦੋਂ ਤੱਕ ਮਕਾਨਾਂ ਦਾ ਸਹੀ ਮੁਆਵਜ਼ਾ ਸਰਕਾਰ ਵਲੋਂ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਕਪਤਾਨ ਸਿੰਘ, ਸੁਖਜੀਤ ਸਿੰਘ, ਜਸਵਿੰਦਰ ਸਿੰਘ ਸ਼ਿੰਦਾ, ਜਸਵਿੰਦਰ ਸਿੰਘ, ਜਸਵੰਤ ਸਿੰਘ, ਜਗਜੀਤ ਸਿੰਘ ਕੋਕਰੀ ਤੇ ਜੀਤ ਸਿੰਘ ਡੇਮਰੂ ਨੇ ਵੀ ਸੰਬੋਧਨ ਕੀਤਾ |
ਪਿਛਲੀ ਖ਼ਬਰ ਬਲੌਜ਼ਮਜ਼ ਦੇ ਵਿਦਿਆਰਥੀ ਇੰਟਰੈਕਟ ਕਲੱਬ ਅਧੀਨ ਲੋਕ ਭਲਾਈ ਕਾਰਜਾਂ ਵੱਲ ਵਧਾ ਰਹੇ ਕਦਮ ਅਗਲੀ ਖ਼ਬਰ ਸੀ. ਆਈ. ਏ. ਸਟਾਫ਼ ਮੋਗਾ ਵਲੋਂ 100 ਗਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।