23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਅਜੀਤ ਡੈਸਕ 30-08-2025
ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ)-ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦਵਿੰਦਰ ਸਿੰਘ ਲੋਟੇ ਦੀ ਅਗਵਾਈ 'ਚ ਵਿਭਾਗ ਨਾਲ ਐਫੀਲੀਏਟਿਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਤਹਿਤ ਪਿੰਡ ਸਿੰਘਪੁਰਾ ਮੁੰਨਣ 'ਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਲੋਂ ਨਸ਼ਿਆਂ ਦੇ ਵੱਧ ਰਹੇ ਮਾੜੇ ਪ੍ਰਭਾਵਾਂ ਨੂੰ ਰੋਕਣ ਬਾਰੇ ਵਿਚਾਰ ਸਾਂਝੇ ਕੀਤੇ ਗਏ | ਉਨ੍ਹਾਂ ਪੰਜਾਬ ਸਰਕਾਰ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਬਾਰੇ ਵੀ ਦੱਸਿਆ | ਉਨ੍ਹਾਂ ਸਰਕਾਰ ਦੀਆਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਰਗੀਆਂ ਲਹਿਰਾਂ ਨੂੰ ਸਫਲ ਬਣਾਉਣ ਤੇ ਤੰਦਰੁਸਤ ਸਮਾਜ ਦੀ ਸਿਰਜਣਾ 'ਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕੌਂਸਲਰ ਸਿਹਤ ਵਿਭਾਗ ਰਾਜ ਕੁਮਾਰ ਵਲੋਂ ਸਰਕਾਰ ਦੁਆਰਾ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਨੌਜਵਾਨਾਂ ਨੂੰ ਆਪਣੀ ਜਵਾਨੀ ਨਸ਼ਿਆਂ 'ਚ ਬਰਬਾਦ ਨਾ ਕਰਨ ਲਈ ਪ੍ਰੇਰਿਆ | ਵੰਨ ਐਸ਼ ਆਹਟ ਮੁਹਾਲੀ ਦੀ ਨੁੱਕੜ ਨਾਟਕ ਦੀ ਟੀਮ ਵਲੋਂ ਨਾਟਕ ਰਾਹੀਂ ਨਸ਼ਿਆਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕੀਤਾ | ਯੁਵਕ ਸੇਵਾਵਾਂ ਕਲੱਬ ਸਿੰਘਪੁਰਾ ਮੁੰਨਣ ਦੇ ਅਹੁਦੇਦਾਰਾਂ ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਪਿੰਡ ਦੇ ਸਰਪੰਚ ਕੁਲਦੀਪ ਕੌਰ, ਮੈਂਬਰ ਪੰਚਾਇਤ ਜਸਪਾਲ ਕੌਰ, ਮੰਗਲ ਸਿੰਘ, ਲਖਵੀਰ ਸਿੰਘ, ਬਲਜੀਤ ਸਿੰਘ, ਕਲੱਬ ਮੈਂਬਰ ਜਗਸੀਰ ਸਿੰਘ, ਦਵਿੰਦਰ ਸਿੰਘ, ਸੁਖਬੀਰ ਸਿੰਘ, ਸਰਬਜੋਤ ਸਿੰਘ, ਗੁਰਨੂਰ ਸਿੰਘ ਵਲੋਂ ਪੂਰਨ ਸਹਿਯੋਗ ਕਰ ਕੇ ਇਸ ਜਾਗਰੂਕਤਾ ਪ੍ਰੋਗਰਾਮ ਨੂੰ ਸਫਲ ਬਣਾਇਆ | ਇਸ ਮੌਕੇ ਤਰਨਜੀਤ ਕੌਰ ਸਟੈਨੋ, ਪਿੰਡ ਦੇ ਆਮ ਲੋਕ ਹਾਜ਼ਰ ਸਨ | ਪਤਵੰਤੇ ਸੱਜਣਾਂ ਤੇ ਨੌਜਵਾਨਾਂ ਨੂੰ ਮੋਮੈਂਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੂੰ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਬਲੌਜ਼ਮਜ਼ ਦੇ ਵਿਦਿਆਰਥੀ ਇੰਟਰੈਕਟ ਕਲੱਬ ਅਧੀਨ ਲੋਕ ਭਲਾਈ ਕਾਰਜਾਂ ਵੱਲ ਵਧਾ ਰਹੇ ਕਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।