ਮੋਗਾ, 29 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਨਿਯੁਕਤੀ 'ਤੇ ਜਿੱਥੇ ਪੱਪੂ ਰਾਮੂੰਵਾਲਾ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ ਉਥੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਕੌਮੀ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਧਰਮਕੋਟ, ਸੀਨੀਅਰ ਅਕਾਲੀ ਆਗੂ ਗੁਰਮੇਲ ਸਿੰਘ ਧਰਮਕੋਟ ਆਦਿ ਨੇ ਸਾਂਝੇ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਉਨ੍ਹਾਂ ਨੂੰ ਜ਼ੁੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸਰਕਲ ਪ੍ਰਧਾਨ ਸਰਪੰਚ ਗੁਰਮੀਤ ਸਿੰਘ ਗਗੜਾ, ਸਰਕਲ ਪ੍ਰਧਾਨ ਰਵਦੀਪ ਸਿੰਘ ਦਾਰਾਪੁਰ, ਸੀਨੀਅਰ ਆਗੂ ਬੂਟਾ ਸਿੰਘ ਦੌਲਤਪੁਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |