23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਬਰਜਿੰਦਰ ਸਿੰਘ ਬਰਾੜ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਵੰਡੀ ਸਮੱਗਰੀ

ਅਜੀਤ ਡੈਸਕ 30-08-2025
ਧਰਮਕੋਟ, 29 ਅਗਸਤ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਨੇ ਹਲਕਾ ਧਰਮਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਰਾਹਤ ਸਮਗਰੀ ਦੀ ਵੰਡ ਕਰਕੇ ਪੀੜਤ ਪਰਿਵਾਰਾਂ ਦੀ ਸਹਾਇਤਾ ਕੀਤੀ | ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਯਕੀਨ ਦਿਵਾਇਆ ਕਿ ਅਕਾਲੀ ਦਲ ਦੀਆਂ ਟੀਮਾਂ ਪ੍ਰਭਾਵਿਤ ਖੇਤਰਾਂ 'ਚ ਹਰ ਸੰਭਵ ਮਦਦ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ | ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਤਲੁਜ ਦਰਿਆ 'ਚ ਪਾਣੀ ਦੇ ਵਧੇਰੇ ਦਬਾਅ ਅਤੇ ਭਾਰੀ ਬਾਰਿਸ਼ ਕਾਰਨ ਹੜ੍ਹ ਨੇ ਧਰਮਕੋਟ ਹਲਕੇ ਦੇ ਕਈ ਪਿੰਡਾਂ ਵਿਚ ਭਾਰੀ ਨੁਕਸਾਨ ਕੀਤਾ ਹੈ | ਫ਼ਸਲਾਂ ਤੇ ਪਸ਼ੂਆਂ ਦੇ ਚਾਰੇ ਦੀ ਬਰਬਾਦੀ ਨੇ ਲੋਕਾਂ ਨੂੰ ਮੁਸ਼ਕਿਲਾਂ ਵਿਚ ਪਾ ਦਿੱਤਾ ਹੈ | ਇਸ ਸਥਿਤੀ ਨੂੰ ਮੁੱਖ ਰੱਖਦਿਆਂ, ਉਨ੍ਹਾਂ ਦੀ ਟੀਮ ਵਲੋਂ ਪੀਣ ਵਾਲਾ ਸਾਫ਼ ਪਾਣੀ, ਤਰਪਾਲਾਂ, ਖਾਣ-ਪੀਣ ਦੀਆਂ ਵਸਤਾਂ ਤੇ ਹੋਰ ਜ਼ਰੂਰੀ ਸਮਗਰੀ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚਾਈ ਜਾ ਰਹੀ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਧਰਮਕੋਟ ਦੇ ਹੜ੍ਹ ਪੀੜਤ ਪਿੰਡਾਂ ਨੂੰ ਸਰਕਾਰੀ ਰਾਹਤ ਸੂਚੀ ਵਿਚ ਸ਼ਾਮਲ ਕੀਤਾ ਜਾਵੇ | ਇਸ ਮੌਕੇ ਜੋਗਿੰਦਰ ਸਿੰਘ ਪੱਪੂ ਕਾਹਨੇਵਾਲਾ, ਜਸਵਿੰਦਰ ਸਿੰਘ ਮਨੇਸ ਖੰਭੇ, ਨੰਬਰਦਾਰ ਨਛੱਤਰ ਸਿੰਘ ਢੋਲਣੀਆਂ, ਮਨਫੂਲ ਸਿੰਘ ਲਾਡੀ ਮਸਤੇਵਾਲਾ, ਗੁਰਜੰਟ ਸਿੰਘ ਨੰਬਰਦਾਰ, ਚਮਕੌਰ ਸਿੰਘ ਮੋਗੇ ਵਾਲਾ, ਮੇਜਰ ਸਿੰਘ ਰਾਊਵਾਲ, ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ ਡਾਇਰੈਕਟਰ, ਗੁਰਜੰਟ ਸਿੰਘ ਚਾਹਲ, ਤੇਜਿੰਦਰ ਸਿੰਘ ਗਿੱਲ, ਜਸਵੀਰ ਸਿੰਘ, ਜਤਿੰਦਰ ਸਿੰਘ, ਗੁਰਜੰਟ ਸਿੰਘ, ਇਕਬਾਲਦੀਪ ਸਿੰਘ ਹੈਰੀ ਸਮੇਤ ਕਈ ਹੋਰ ਅਕਾਲੀ ਆਗੂ ਹਾਜ਼ਰ ਸਨ | ਸਾਰੇ ਆਗੂਆਂ ਨੇ ਮਿਲ ਕੇ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਤੇ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਦਾ ਪ੍ਰਣ ਲਿਆ | ਇਸ ਸਹਾਇਤਾ ਮੁਹਿੰਮ ਨੇ ਪੀੜਤ ਲੋਕਾਂ 'ਚ ਆਸ ਦੀ ਕਿਰਨ ਜਗਾਈ ਹੈ | ਪਿੰਡ ਵਾਸੀਆਂ ਨੇ ਬਰਜਿੰਦਰ ਸਿੰਘ ਬਰਾੜ ਤੇ ਅਕਾਲੀ ਦਲ ਦੀ ਟੀਮ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਵਿਧਾਇਕ ਲਾਡੀ ਢੋਸ ਵਲੋਂ ਦਰਿਆ ਸਤਲੁਜ ਤੇ ਹੜ੍ਹਾਂ ਨਾਲ ਨਜਿੱਠਣ ਲਈ ਰੱਖ ਰਹੇ ਤਿੱਖੀ ਨਜ਼ਰ-ਜੱਸ ਅਲਾ ਬਾਦ ਅਗਲੀ ਖ਼ਬਰ ਰਾਸ਼ਟਰੀ ਖੇਡ ਦਿਵਸ 2025 'ਤੇ ਬੇਅੰਤ ਸਿੰਘ ਘੋਲੀਆ ਏਸ਼ੀਅਨ ਗੋਲਡ ਮੈਡਲਿਸਟ ਖੇਡ ਅਫ਼ਸਰ ਮੋਗਾ ਵਲੋਂ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।