ਫ਼ਤਿਹਗੜ੍ਹ ਪੰਜਤੂਰ, 29 ਅਗਸਤ (ਜਸਵਿੰਦਰ ਸਿੰਘ ਪੋਪਲੀ)-ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਦਿਸ਼ਾ ਨਿਰਦੇਸ਼ਾਂ 'ਤੇ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ 'ਤੇ ਵਸੇ ਪਿੰਡਾਂ ਦੇ ਲੋਕ ਜੋ ਪਾਣੀ ਦੀ ਮਾਰ ਹੇਠ ਆਏ ਉਨ੍ਹਾਂ ਲੋਕਾਂ ਦੀ ਮਦਦ ਲਈ ਸਰਪੰਚ ਰਾਜਵੀਰ ਸਿੰਘ ਕੰਗ ਕਿਲੀ ਗਾਂਧਰਾ ਆਪਣੇ ਸਾਥੀਆਂ ਦੇ ਨਾਲ ਹੜ੍ਹ ਪੀੜਤਾਂ ਦੀ ਸਾਰ ਲੈਣ ਦੇ ਨਾਲ ਉਨ੍ਹਾਂ ਨੂੰ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾ ਰਹੇ ਹਨ | ਰਾਜਵੀਰ ਸਿੰਘ ਕੰਗ ਨੇ ਕਿਹਾ ਕਿ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਸਪੱਸ਼ਟ ਸ਼ਬਦਾਂ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਇਸ ਮੁਸੀਬਤ ਦੀ ਘੜੀ ਦੇ ਵਿਚ ਦਿਨ ਰਾਤ ਇਕ ਕਰ ਪ੍ਰਭਾਵਿਤ ਲੋਕਾਂ ਦੀ ਮਦਦ ਤੇ ਰਾਹਤ ਸਮਗਰੀ ਪਹੁੰਚਾਉਣ ਲਈ ਕਿਹਾ ਗਿਆ ਹੈ | ਸਰਪੰਚ ਰਾਜਵੀਰ ਕੰਗ ਨੇ ਅੱਗੇ ਕਿਹਾ ਕਿ ਸਾਥੀਆਂ ਦੇ ਨਾਲ ਜ਼ਮੀਨੀ ਪੱਧਰ 'ਤੇ ਟੁੱਟ ਚੁੱਕੇ ਪਿੰਡਾਂ ਤੇ ਢਾਣੀਆਂ 'ਚ ਕਿਸ਼ਤੀ ਰਾਹੀਂ ਪਹੁੰਚ ਕਰਕੇ ਜਿਥੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ, ਉਥੇ ਹੀ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਪਸ਼ੂਆਂ ਲਈ ਚਾਰਾ, ਫੀਡ, ਤਰਪਾਲਾਂ ਆਦਿ ਸਮੇਤ ਲੰਗਰ ਤੇ ਪੀਣ ਲਈ ਸ਼ੁੱਧ ਪਾਣੀ ਆਦਿ ਵਰਗੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਲਾਡੀ ਢੋਸ ਵਲੋਂ ਹਰ ਤਰ੍ਹਾਂ ਦੀ ਸਥਿਤੀ ਤੇ ਨਜ਼ਰ ਰੱਖੀ ਜਾ ਰਾਹੀਂ ਹੈ ਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ |