ਸਮਾਲਸਰ, 29 ਅਗਸਤ (ਗੁਰਜੰਟ ਕਲਸੀ ਲੰਡੇ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਮਈ ਸੈਸ਼ਨ (2024-25) ਦੌਰਾਨ ਲਈਆਂ ਗਈਆਂ ਪ੍ਰੀਖਿਆਵਾਂ 'ਚ ਅਲਪਾਈਨ ਗਰਲਜ਼ ਕਾਲਜ ਜੀ. ਟੀ. ਬੀ. ਗੜ ਦਾ ਬੀ. ਸੀ. ਏ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ 'ਚ ਕੁਲਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ, ਦੀਪਾ ਕੁਮਾਰੀ ਪੁੱਤਰੀ ਦਾਨੀ ਸ਼ਰਮਾ ਦੋਨਾਂ ਨੇ 90 ਫ਼ੀਸਦੀ ਅੰਕਾਂ ਨਾਲ ਪਹਿਲਾ, ਰੀਤੂ ਕੌਰ ਪੁੱਤਰੀ ਬਲਰਾਜ ਸਿੰਘ, ਸੁਖਪ੍ਰੀਤ ਕੌਰ ਪੁੱਤਰੀ ਬਲਵੰਤ ਸਿੰਘ ਦੋਨਾਂ ਨੇ 89 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਤੇ ਸਰਬਜੀਤ ਕੌਰ ਪੁੱਤਰੀ ਜਗਰਾਜ ਸਿੰਘ 86 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਪ੍ਰਬੰਧਕ ਮੈਡਮ ਕੁਲਜਿੰਦਰ ਕੌਰ ਨੇ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਦੇ ਨਾਲ ਹੀ ਕਾਲਜ ਦੇ ਪਿ੍ੰਸੀਪਲ ਡਾ. ਜਤਿੰਦਰ ਕੁਮਾਰ ਗਾਬਾ ਨੇ ਸਾਰੇ ਸਮੂਹ ਪ੍ਰੋਫੈਸਰਾਂ ਤੇ ਬੱਚਿਆਂ ਦਾ ਹੌਸਲਾ ਅਫਜਾਈ ਕਰਦਿਆ ਭਵਿੱਖ 'ਚ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ |