ਕਿਸ਼ਨਪੁਰਾ ਕਲਾਂ, 29 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਜੀਂਦੜਾ ਦੇ ਦੁਖ ਨਿਵਾਰਨ ਗੁਰਦੁਆਰਾ ਸਾਹਿਬ ਵਿਖੇ ਬਾਬਾ ਸ੍ਰੀਚੰਦ ਜੀ ਦੇ ਜਨਮ ਉਤਸਵ ਸੰਬੰਧੀ ਤਿੰਨ ਦਿਨਾਂ ਧਾਰਮਿਕ ਸਮਾਗਮ 30 ਅਗਸਤ ਤੋਂ 1 ਸਤੰਬਰ ਤੱਕ ਕਰਵਾਏ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੌਰਾਨ 30 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕਰਵਾ ਕੇ 1 ਸਤੰਬਰ ਸੋਮਵਾਰ ਨੂੰ ਭੋਗ ਪਾਏ ਜਾਣਗੇ, ਉਪਰੰਤ ਉੱਘੀਆਂ ਧਾਰਮਿਕ ਸ਼ਖ਼ਸੀਅਤਾਂ, ਸੰਤ ਮਹਾਂਪੁਰਸ਼, ਰਾਗੀ ਢਾਡੀ ਕਵੀਸ਼ਰੀ ਆਦਿ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ | ਸਮਾਗਮਾਂ ਦੌਰਾਨ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਣਗੇ | ਮੁੱਖ ਸੇਵਾਦਾਰ ਗੁਰਮੇਲ ਸਿੰਘ ਵਲੋਂ ਸੰਗਤਾਂ ਨੂੰ ਇੰਨਾ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਪਹੁੰਚਣ ਦੀ ਬੇਨਤੀ ਕੀਤੀ ਗਈ |