23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਅਜੀਤ ਡੈਸਕ 30-08-2025
ਠੱਠੀ ਭਾਈ, 29 ਅਗਸਤ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੀ ਪੀੜ੍ਹੀ ਦਰ ਪੀੜ੍ਹੀ ਸੇਵਾ ਕਰਨ ਵਾਲੇ ਤੇ ਪਾਰਟੀ ਦੇ ਵੱਖ-ਵੱਖ ਸਨਮਾਨਜਨਕ ਅਹੁਦਿਆਂ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਮੈਂਬਰ ਜਨਰਲ ਕੌਂਸਲ, ਮੈਂਬਰ ਬਲਾਕ ਸੰਮਤੀ, ਮੈਂਬਰ ਮਾਰਕੀਟ ਕਮੇਟੀ, ਦੋ ਵਾਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮੈਂਬਰ ਤੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਚੇਅਰਮੈਨ ਵਜੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਸੇਵਾਵਾਂ ਨਿਭਾਉਣ ਵਾਲੇ ਸੀਨੀਅਰ ਅਕਾਲੀ ਆਗੂ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਕਰ ਕੇ ਵੱਡਾ ਮਾਣ ਬਖ਼ਸ਼ਿਆ ਹੈ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਅਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਹਾਜ਼ਰੀ ਵਿਚ ਕੀਤਾ | ਉਨ੍ਹਾਂ ਦੀ ਇਸ ਨਿਯੁਕਤੀ ਦੇ ਨਾਲ ਹੀ ਕਿੰਗਰਾ ਪਰਿਵਾਰ ਦੇ ਘਰ ਪਿੰਡ ਠੱਠੀ ਭਾਈ ਵਿਖੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਣਾ ਸ਼ੁਰੂ ਹੋ ਗਿਆ | ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਨੇ ਇਸ ਮੌਕੇ ਆਪਣੇ ਦਿਲੀ ਭਾਵ ਪ੍ਰਗਟ ਕਰਦੇ ਹੋਏ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਇਸ ਵੱਡੇ ਅਹੁਦੇ ਲਈ ਯੋਗ ਸਮਝਿਆ |
ਪਿਛਲੀ ਖ਼ਬਰ ਸੰਤ ਵਿਸਾਖਾ ਸਿੰਘ ਦਾ 56ਵੀਂ ਬਰਸੀ ਸਮਾਗਮ 2 ਤੋਂ ਅਗਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਮੋਗਾ ਤੇ ਜਿਮਨਾਸਟਿਕ 'ਚ ਪਹਿਲੀ ਪੁਜ਼ੀਸ਼ਨ ਕੀਤੀ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।