23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੰਤ ਮਹੇਸ਼ ਮੁਨੀ ਬੋਰੇ ਵਾਲੇ ਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਾਲਾਨਾ ਬਰਸੀ ਤੇ ਯੱਗ ਸਮਾਗਮ 7 ਤੋਂ

ਅਜੀਤ ਡੈਸਕ 30-08-2025
ਬੱਧਨੀ ਕਲਾਂ, 29 ਅਗਸਤ (ਸੰਜੀਵ ਕੋਛੜ)-ਮਹਾਨ ਤਿਆਗੀ, ਤਪੱਸਵੀ ਤੇ ਵੇਦਾਂਤੀ ਸ੍ਰੀਮਾਨ 108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਤੇ ਸ੍ਰੀਮਾਨ ਸੰਤ ਬਲਵੀਰ ਸਿੰਘ ਰਣੀਏ ਵਾਲੇ ਮਹਾਂਪੁਰਸ਼ਾਂ ਦੀ ਸਦੀਵੀਂ ਮਿੱਠੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸਾਲਾਨਾ ਬਰਸੀ ਤੇ ਯੱਗ ਸਮਾਗਮ 7 ਸਤੰਬਰ ਤੋਂ 21 ਸਤੰਬਰ ਤੱਕ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਮਨਾਇਆ ਜਾ ਰਿਹਾ ਹੈ | ਸਮਾਗਮ ਦੌਰਾਨ ਜਿਥੇ ਵਿਸ਼ਵ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਨਿਰੋਲ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਉੱਥੇ ਹੀ ਪ੍ਰਕਾਸ਼ ਕੀਤੇ ਗਏ ਸ੍ਰੀ ਅਖੰਡ ਪਾਠਾਂ ਦੇ ਭੋਗ 21 ਸਤੰਬਰ ਨੂੰ ਪਾਉਣ ਉਪਰੰਤ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਹੀ ਵਿਸ਼ਾਲ ਸੰਤ ਸਮਾਗਮ ਹੋਵੇਗਾ | ਇਨ੍ਹਾਂ ਦੋਨਾਂ ਮਹਾਂਪੁਰਸ਼ਾਂ ਦੀ ਯਾਦ 'ਚ ਹਰਿਦੁਆਰ ਹਰੇ ਰਾਮ ਆਸ਼ਰਮ ਕਨਖਲ ਵਿਖੇ 23 ਸਤੰਬਰ ਤੋਂ 29 ਸਤੰਬਰ ਤੱਕ ਸੰਤ ਸਮਾਗਮ ਹੋਵੇਗਾ ਅਤੇ ਪ੍ਰਕਾਸ਼ ਕੀਤੇ ਗਏ ਪਾਠਾਂ ਦੇ ਭੋਗ 29 ਸਤੰਬਰ ਨੂੰ ਪਾਏ ਜਾਣਗੇ | ਪ੍ਰਬੰਧਕਾਂ ਤੇ ਸੇਵਾਦਾਰਾਂ ਨੇ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੱਖਾਂ ਦੀ ਗਿਣਤੀ 'ਚ ਪਹੁੰਚਣ ਵਾਲੀਆਂ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਤੋਂ ਇਲਾਵਾ ਹਰ ਤਰ੍ਹਾਂ ਦੇ ਪ੍ਰਬੰਧ ਆਸ਼ਰਮ ਵਲੋਂ ਵਿਸ਼ੇਸ਼ ਤੌਰ 'ਤੇ ਕੀਤੇ ਜਾ ਰਹੇ ਹਨ |
ਪਿਛਲੀ ਖ਼ਬਰ ਡਾ. ਮਾਨਿਕ ਮੈਮੋਰੀਅਲ ਕਾਲਜ 'ਚ ਗਰੁੱਪ ਡਿਸਕਸ਼ਨ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸੰਤ ਵਿਸਾਖਾ ਸਿੰਘ ਦਾ 56ਵੀਂ ਬਰਸੀ ਸਮਾਗਮ 2 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।